-5.5 C
Toronto
Tuesday, March 3, 2026
spot_img
Homeਪੰਜਾਬਬਾਦਲਾਂ ਦੇ ਨੀਲੇ ਰਾਸ਼ਨ ਕਾਰਡਾਂ ਨੂੰ ਖਤਮ ਕਰਨ ਦੀ ਤਿਆਰੀ

ਬਾਦਲਾਂ ਦੇ ਨੀਲੇ ਰਾਸ਼ਨ ਕਾਰਡਾਂ ਨੂੰ ਖਤਮ ਕਰਨ ਦੀ ਤਿਆਰੀ

ਸਕੂਲਾਂ ‘ਚ ਕੁੜੀਆਂ ਨੂੰ ਮਿਲਣ ਵਾਲੇ ਸਾਈਕਲਾਂ ‘ਤੇ ਹੁਣ ਮੁੱਖ ਮੰਤਰੀ ਦੀ ਫੋਟੋ ਨਹੀਂ ਹੋਵੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਕਾਲੀ ਸਰਕਾਰ ਦੌਰਾਨ ਵਿਵਾਦ ਦਾ ਵਿਸ਼ਾ ਰਹੇ ਬਾਦਲਾਂ ਦੇ ਨੀਲੇ ਰਾਸ਼ਨ ਕਾਰਡਾਂ ਨੂੰ ਖਤਮ ਕਰਨ ਜਾ ਰਹੇ ਹਨ। ਪੰਜਾਬ ਸਰਕਾਰ ਨੇ 31 ਮਾਰਚ, 2019 ਤੱਕ ਪੰਜਾਬ ਨੂੰ ਇਲੈਕਟ੍ਰੋਨਿਕ ਪ੍ਰਣਾਲੀ ਹੇਠ ਲਿਆਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਨਾਲ ਉਨ੍ਹਾਂ ਜਾਅਲੀ ਲਾਭਪਾਤਰੀਆਂ ਨੂੰ ਖਤਮ ਕਰਨ ਵਿੱਚ ਮਦਦ ਮਿਲੇਗੀ ਜਿਨ੍ਹਾਂ ਨੂੰ ਪਿਛਲੀ ਸਰਕਾਰ ਨੇ ਰਾਸ਼ਨ ਕਾਰਡ ਜਾਰੀ ਕੀਤੇ ਸਨ। ਕੈਪਟਨ ਨੇ ਕਿਹਾ ਕਿ ਨਵੀਂ ਪ੍ਰਣਾਲੀ ਉਪਭੋਗਤਾ ਪੱਖੀ ਹੋਵੇਗੀ ਤੇ ਇਸ ਨਾਲ ਅਨਾਜ ਵਿੱਚ ਘਪਲੇਬਾਜ਼ੀ ਰੋਕਣ ਵਿੱਚ ਮਦਦ ਮਿਲੇਗੀ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਨਿਰਦੇਸ਼ ਜਾਰੀ ਕੀਤੇ ਹਨ ਕਿ ਪੰਜਾਬ ਦੇ ਸਕੂਲਾਂ ਵਿਚ ਕੁੜੀਆਂ ਨੂੰ ਦਿੱਤੇ ਜਾਣ ਵਾਲੇ ਮੁਫਤ ਸਾਈਕਲਾਂ ‘ਤੇ ਹੁਣ ਮੁੱਖ ਮੰਤਰੀ ਦੀ ਤਸਵੀਰ ਦਿਖਾਈ ਨਹੀਂ ਦੇਵੇਗੀ।

RELATED ARTICLES
POPULAR POSTS