Breaking News
Home / ਪੰਜਾਬ / ਥਰਮਲ ਮੁਲਾਜ਼ਮਾਂ ਦੇ ਹੱਕ ‘ਚ ਆਇਆ ਸੰਤ ਸਮਾਜ

ਥਰਮਲ ਮੁਲਾਜ਼ਮਾਂ ਦੇ ਹੱਕ ‘ਚ ਆਇਆ ਸੰਤ ਸਮਾਜ

ਦਾਦੂਵਾਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਰਾਮ ਰਹੀਮ ਦਾ ਚੇਲਾ ਦੱਸਿਆ
ਬਠਿੰਡਾ/ਬਿਊਰੋ ਨਿਊਜ਼
ਥਰਮਲ ਪਲਾਂਟ ਬੰਦ ਕਰਨ ਖਿਲਾਫ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੇ ਹੱਕ ਵਿੱਚ ਸੰਤ ਸਮਾਜ ਵੀ ਡਟ ਗਿਆ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਪਹਿਲਾਂ ਹੀ ਥਰਮਲ ਮੁਲਾਜ਼ਮਾਂ ਦੀ ਹਮਾਇਤ ਕਰ ਚੁੱਕੇ ਹਨ। ਅੱਜ ਬਠਿੰਡਾ ਵਿੱਚ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਸਾਹਮਣੇ ਪੱਕੇ ਕਾਮਿਆਂ ਵੱਲੋਂ ਰੱਖੀ ਰੈਲੀ ਵਿੱਚ ਸੰਤ ਸਮਾਜ ਦੇ ਆਗੂ ਬਲਜੀਤ ਸਿੰਘ ਦਾਦੂਵਾਲ ਨੇ ਸ਼ਿਰਕਤ ਕੀਤੀ। ਦਾਦੂਵਾਲ ਨੇ ਇਸ ਮੌਕੇ ਕਿਹਾ ਕਿ ਦੋਵੇਂ ਹੀ ਸਰਕਾਰਾਂ ਜਿੱਥੇ ਇਨ੍ਹਾਂ ਥਰਮਲ ਪਲਾਂਟਾਂ ਦੀ ਕਈ ਹਜ਼ਾਰ ਕਿੱਲੇ ਜ਼ਮੀਨ ਹੜੱਪਣਾ ਚਾਹੁੰਦੀਆਂ ਹਨ, ਉੱਥੇ ਹੀ ਪੰਜਾਬ ਵਿੱਚੋਂ ਗੁਰੂ ਸਾਹਿਬਾਨ ਦੇ ਨਾਮ ‘ਤੇ ਬਣੇ ਥਰਮਲ ਪਲਾਂਟਾਂ ਨੂੰ ਬੰਦ ਕੀਤਾ ਜਾ ਰਿਹਾ ਹੈ।
ਦੂਜੇ ਪਾਸੇ ਦਾਦੂਵਾਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੂੰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਚੇਲਾ ਕਿਹਾ ਹੈ। ਉਨ੍ਹਾਂ ਕਿਹਾ ਕਿ ਲਿਫਾਫੇ ਵਿੱਚੋਂ ਕੱਢੇ ਜਾਂਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਲਿਫਾਫੇਬਾਜ਼ੀ ਵਾਲੀਆਂ ਗੱਲਾਂ ਹੀ ਕਰਦੇ ਹਨ। ਉਨ੍ਹਾਂ ਕਿਹਾ ਕਿ ਵੋਟਾਂ ਲੈਣ ਲਈ ਸਿਰਸਾ ਡੇਰਾ ਮੁਖੀ ਅੱਗੇ ਗੋਡੇ ਟੇਕਣ ਵਾਲਾ ਰਾਮ ਰਹੀਮ ਦਾ ਚੇਲਾ ਸ਼੍ਰੋਮਣੀ ਕਮੇਟੀ ਨੂੰ ਕਿਵੇਂ ਚਲਾ ਸਕਦਾ ਹੈ।

Check Also

ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ – 8 ਵਿਅਕਤੀਆਂ ਦੀ ਮੌਤ ਅਤੇ 32 ਜ਼ਖਮੀ

ਦਸੂਹਾ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 10 ਵਜੇ ਦੇ ਕਰੀਬ ਮਿੰਨੀ ਬੱਸ …