ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ‘ਚ ਵੀ ਹਾਈ ਅਲਰਟ
ਚੰਡੀਗੜ੍ਹ/ਬਿਊਰੋ ਨਿਊਜ਼
26 ਜਨਵਰੀ ਨੂੰ ਗਣਤੰਤਰ ਦਿਵਸ ਦਾ ਰਾਸ਼ਟਰ ਪੱਧਰੀ ਸਮਾਗਮ ਜਿੱਥੇ ਦਿੱਲੀ ਵਿੱਚ ਹੋਣ ਜਾ ਰਿਹਾ ਹੈ ਉੱਥੇ ਪੰਜਾਬ ਵਿੱਚ ਵੀ ਸਰਕਾਰੀ ਪੱਧਰ ‘ਤੇ ਇਸ ਦਿਹਾੜੇ ਨੂੰ ਮਨਾਉਣ ਲਈ ਸਮੂਹ ਜ਼ਿਲ੍ਹਾ ਹੈੱਡਕੁਆਟਰਾਂ ਵਿੱਚ ਤਿਆਰੀਆਂ ਸਿਖਰਾਂ ਉੱਤੇ ਹਨ। ਸਕੂਲਾਂ ਕਾਲਜਾਂ ਦੇ ਵਿਦਿਆਰਥੀ ਭਾਰਤ ਦੀ ਅਜ਼ਾਦੀ ਦੇ ਸੰਘਰਸ਼ ਦੀ ਕਹਾਣੀ ਨੂੰ ਸੱਭਿਆਚਾਰਕ ਢੰਗ ਨਾਲ ਪੇਸ਼ ਕਰਨ ਲਈ ਜਿੱਥੇ ਰਹਿਸਲਾਂ ਕਰ ਰਹੇ ਹਨ ਉੱਥੇ ਸੁਰੱਖਿਆ ਏਜੰਸੀਆਂ ਨੇ ਆਪਣੀ ਮੁਸਤੈਦੀ ਹੋਰ ਤੇਜ਼ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ 26 ਜਨਵਰੀ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਭਰ ਵਿੱਚ ਹਾਈ ਅਲਰਟ ਜਾਰੀ ਹੈ। ਖਾਸ ਕਰਕੇ ਸਰਹੱਦੀ ਇਲਾਕਿਆਂ ਵਿੱਚ ਪੁਲਿਸ ਦੇ ਨਾਕੇ ਅਤੇ ਗਸਤ ਵੀ ਵਧਾ ਦਿੱਤੀ ਗਈ ਹੈ।ਖਾਸ ਕਰਕੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡ ਅਤੇ ਬਜ਼ਾਰਾਂ ਦੇ ਨਾਲ-ਨਾਲ ਭੀੜ ਭੜੱਕੇ ਵਾਲੀ ਥਾਂ ਉੱਤੇ ਪੁਲਿਸ ਦਸਤੇ ਤੈਨਾਤ ਕਰਕੇ ਚੱਪੇ-ਚੱਪੇ ‘ਤੇ ਨਜ਼ਰ ਰੱਖੀ ਜਾ ਰਹੀ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …