ਪਰ ਸਿੱਧੂ ਨੇ ਮੀਡੀਆ ਨਾਲ ਗੱਲ ਕਰਨ ਤੋਂ ਪਾਸਾ ਵੱਟਿਆ
ਚੰਡੀਗੜ੍ਹ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਦੀ ਨਰਾਜ਼ਗੀ ਦੂਰ ਹੋਣ ਦੀ ਪੁਸ਼ਟੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀ ਕਰ ਦਿੱਤੀ ਹੈ। ਪਰ ਖੁਦ ਸਿੱਧੂ ਨੇ ਇਸ ਮਾਮਲੇ ਬਾਰੇ ਬੋਲਣ ਤੋਂ ਗੁਰੇਜ਼ ਕੀਤਾ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਉਹ ਮੀਡੀਆ ਨਾਲ ਗੱਲਬਾਤ ਕਰਨ ਤੋਂ ਕੰਨੀ ਕਤਰਾ ਗਏ ਅਤੇ ਪੰਜਾਬ ਸਿਵਲ ਸਕੱਤਰੇਤ ਵਿਚੋਂ ਚਲੇ ਗਏ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਖ਼ੁਸ਼ ਮਿਜ਼ਾਜ ਨਜ਼ਰ ਆਏ। ਐਨਾ ਹੀ ਨਹੀਂ ਉਨ੍ਹਾਂ ਸੁਝਾਅ ਵੀ ਪੇਸ਼ ਕੀਤੇ। ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਸਾਰੇ ਹੀ ਗਿਲੇ ਸ਼ਿਕਵੇ ਦੂਰ ਹੋ ਗਏ ਹਨ।
Check Also
ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ
ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …