ਕਿਹਾ, ਕਿਸੇ ਵੀ ਵਿਚਾਰ-ਵਟਾਂਦਰੇ ‘ਚ ਸ਼ਾਮਲ ਨਹੀਂ ਕੀਤਾ ਗਿਆ
ਚੰਡੀਗੜ੍ਹ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਦਾ ਇਕ ਨਾਰਾਜ਼ਗੀ ਭਰਿਆ ਪੱਤਰ ਸਾਹਮਣੇ ਆਇਆ ਹੈ। ਪੱਤਰ ਵਿਚ ਸਿੱਧੂ ਨੇ ਲਿਖਿਆ ਕਿ ਸਥਾਨਕ ਸਰਕਾਰਾਂ ਦਾ ਮੰਤਰੀ ਹੋਣ ਨਾਤੇ ਤਿੰਨ ਸ਼ਹਿਰਾਂ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਵਿਚ ਮੇਅਰਾਂ ਦੀ ਚੋਣ ਸਬੰਧੀ ਲਗਭਗ ਪਿਛਲੇ ਇਕ ਮਹੀਨੇ ਤੋਂ ਸਰਕਾਰੀ ਪੱਧਰ ‘ਤੇ ਹੋਏ ਕਿਸੇ ਵੀ ਵਿਚਾਰ ਵਟਾਂਦਰੇ ਵਿਚ ਉਨ੍ਹਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ। ਉਨ੍ਹਾਂ ਕੋਲੋਂ ਇਸ ਸਬੰਧੀ ਪਾਰਟੀ ਪੱਧਰ ‘ਤੇ ਕਿਸੇ ਤਰ੍ਹਾਂ ਦੀ ਕੋਈ ਸਲਾਹ ਨਹੀਂ ਲਈ ਗਈ। ਉਨ੍ਹਾਂ ਨੇ ਲਿਖਿਆ ਕਿ ਅਜਿਹਾ ਵਰਤਾਰਾ ਉਨ੍ਹਾਂ ਨੂੰ ਬੇਹੱਦ ਮਾਯੂਸ ਕਰਦਾ ਰਿਹਾ ਹੈ। ਇੱਥੋਂ ਤੱਕ ਕਿ ਅੰਮ੍ਰਿਤਸਰ ਵਿਚ ਮੇਅਰ ਦੀ ਚੋਣ ਹੋਣ ਤੋਂ ਪਹਿਲਾ ਵੀ ਉਨ੍ਹਾਂ ਨੂੰ ਠੀਕ ਢੰਗ ਨਾਲ ਇਸ ਮੀਟਿੰਗ ਵਿਚ ਸ਼ਾਮਲ ਹੋਣ ਲਈ ਨਹੀਂ ਬੁਲਾਇਆ ਗਿਆ। ਇਸ ਕਰਕੇ ਉਹ ਮੀਟਿੰਗ ਵਿਚ ਸ਼ਾਮਲ ਨਹੀਂ ਹੋਏ। ਚੇਤੇ ਰਹੇ ਕਿ ਲੰਘੇ ਕੱਲ੍ਹ ਅੰਮ੍ਰਿਤਸਰ ਦੇ ਮੇਅਰ ਦੀ ਚੋਣ ਨਵਜੋਤ ਸਿੱਧੂ ਦੀ ਗੈਰਹਾਜ਼ਰੀ ਵਿਚ ਹੋਈ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …