ਪ੍ਰਦਰਸ਼ਨਕਾਰੀਆਂ ਨੇ ਫਿਲਮ ਖਿਲਾਫ ਕੀਤੀ ਨਾਅਰੇਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਵਿਵਾਦਾਂ ਵਿੱਚ ਘਿਰੀ ਫਿਲਮ ‘ਪਦਮਾਵਤ’ ਦੀ ਰਿਲੀਜ਼ ਤੋਂ ਬਾਅਦ ਕਰਣੀ ਸੈਨਾ ਵੱਲੋਂ ਲਾਈ ਅੱਗ ਦਾ ਸੇਕ ਪੰਜਾਬ ਨੂੰ ਵੀ ਲੱਗਿਆ ਹੈ। ਜ਼ੀਰਕਪੁਰ ਵਿੱਚ ਪਾਰਸ ਡਾਊਨਟਾਊਨ ਸਿਨੇਮਾ ਘਰ ਵਿੱਚ ਅੱਜ ਸਵੇਰੇ ਕਰਣੀ ਸੈਨਾ ਦੇ ਕਾਰਕੁਨਾਂ ਨੇ ਫਿਲਮ ਨੂੰ ਰੋਕਣ ਲਈ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਰਨੀਆਂ ਨੇ ‘ਪਦਮਾਵਤ’ ਖਿਲਾਫ ਮਾਲ ਦੇ ਬਾਹਰ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਸੁਰੱਖਿਆ ਹੋਰ ਵੀ ਸਖਤ ਕਰ ਦਿੱਤੀ ਸੀ।
ਫਿਲਮ ‘ਪਦਮਾਵਤ’ ਦੀ ਰਿਲੀਜ਼ ਖਿਲਾਫ ਕਰਣੀ ਸੈਨਾ ਨੇ ਦੇਸ਼ ਭਰ ਵਿੱਚ ਹੰਗਾਮਾ ਖੜ੍ਹਾ ਕੀਤਾ ਹੈ। ਹਰਿਆਣਾ ਤੋਂ ਬਾਅਦ ਪੰਜਾਬ ਵਿੱਚ ਵੀ ਇਸ ਦਾ ਅਸਰ ਦੇਖਣ ਨੂੰ ਮਿਲਿਆ। ਪੰਚਕੂਲਾ ਦੇ ਕਿਸੇ ਵੀ ਸਿਨੇਮਾ ਘਰ ਵਿੱਚ ਫਿਲਮ ਨਹੀਂ ਲੱਗੀ ਪਰ ਚੰਡੀਗੜ੍ਹ ਤੇ ਮੁਹਾਲੀ ਦੇ ਸਿਨੇਮਾ ਘਰਾਂ ਵਿੱਚ ਇਸ ਫਿਲਮ ਨੂੰ ਦਿਖਾਇਆ ਜਾ ਰਿਹਾ ਹੈ। ਚੇਤੇ ਰਹੇ ਕਿ ਰਾਜਪੂਤ ਭਾਈਚਾਰੇ ਵਿਚ ਇਸ ਫਿਲਮ ਨੂੰ ਲੈ ਕੇ ਰੋਹ ਪਾਇਆ ਜਾ ਰਿਹਾ ਹੈ।
Check Also
ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ
ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …