ਰਾਹੁਲ ਗਾਂਧੀ ਨੂੰ ਚੌਥੀ ਲਾਈਨ ‘ਚ ਦਿੱਤੀ ਜਗ੍ਹਾ, ਕਾਂਗਰਸੀ ਆਗੂ ਨਰਾਜ਼
ਨਵੀਂ ਦਿੱਲੀ/ਬਿਊਰੋ ਨਿਊਜ਼
ਭਲਕੇ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੱਦੇਨਜ਼ਰ ਨਵੀਂ ਦਿੱਲੀ ਵਿਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਇਸ ਸਮਾਗਮ ਵਿਚ 10 ਆਸੀਆਨ ਦੇਸ਼ਾਂ ਦੇ ਨੇਤਾ ਪਹੁੰਚ ਰਹੇ ਹਨ। ਦੂਜੇ ਪਾਸੇ ਸਮਾਰੋਹ ਵਿਚ ਰਾਹੁਲ ਗਾਂਧੀ ਦੀ ਸੀਟ ਨੂੰ ਲੈ ਕੇ ਕਾਂਗਰਸ ਨਾਰਾਜ਼ ਹੋ ਗਈ ਹੈ। ਸਮਾਰੋਹ ਵਿਚ ਕਾਂਗਰਸ ਪ੍ਰਧਾਨ ਨੂੰ ਪਹਿਲੀ ਲਾਈਨ ਦੀ ਬਜਾਏ ਚੌਥੀ ਲਾਈਨ ਵਿਚ ਬੈਠਣ ਦੀ ਜਗ੍ਹਾ ਦਿੱਤੀ ਗਈ। ਜਿਸ ਦਾ ਵਿਰੋਧ ਜ਼ਾਹਰ ਕਰਦੇ ਹੋਏ ਕਾਂਗਰਸੀ ਆਗੂਆਂ ਨੇ ਕਿਹਾ ਕਿ ਇਹ ਸਰਕਾਰ ਦੀ ਸਸਤੀ ਰਾਜਨੀਤੀ ਹੈ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਪਹਿਲੀ ਲਾਈਨ ਵਿਚ ਜਗ੍ਹਾ ਮਿਲਦੀ ਸੀ। ਜ਼ਿਕਰਯੋਗ ਹੈ ਕਿ ਭਾਰਤ ਵਿਚ ਪਹਿਲੀ ਵਾਰ ਗਣਤੰਤਰ ਦਿਵਸ ਸਮਾਰੋਹ ਵਿਚ ਇਕੱਠੇ 10 ਦੇਸ਼ਾਂ ਦੇ ਪ੍ਰਤੀਨਿਧੀਆਂ ਨੂੰ ਮੁੱਖ ਮਹਿਮਾਨ ਦੇ ਤੌਰ ‘ਤੇ ਸੱਦਾ ਦਿੱਤਾ ਗਿਆ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …