22.3 C
Toronto
Wednesday, September 17, 2025
spot_img
Homeਪੰਜਾਬਟਿਊਬਵੈਲਾਂ 'ਤੇ ਬਿਜਲੀ ਦੇ ਮੀਟਰ ਲਗਾਏ ਜਾਣ ਨੂੰ ਲੈ ਕੇ ਕੈਪਟਨ ਸਰਕਾਰ...

ਟਿਊਬਵੈਲਾਂ ‘ਤੇ ਬਿਜਲੀ ਦੇ ਮੀਟਰ ਲਗਾਏ ਜਾਣ ਨੂੰ ਲੈ ਕੇ ਕੈਪਟਨ ਸਰਕਾਰ ਦਾ ਵਿਰੋਧ ਹੋਇਆ ਸ਼ੁਰੂ

ਤਰਨਤਾਰਨ ‘ਚ ਸਰਕਾਰ ਖਿਲਾਫ ਜੰਮ ਕੇ ਹੋਈ ਨਾਅਰੇਬਾਜ਼ੀ
ਤਰਨਤਾਰਨ/ਬਿਊਰੋ ਨਿਊਜ਼
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਟਿਊਬਵੈਲਾਂ ‘ਤੇ ਬਿਜਲੀ ਦੇ ਮੀਟਰ ਲਗਾਉਣ ਅਤੇ ਉਹਨਾਂ ਨੂੰ ਸਿੱਧੀ ਸਬਸਿਡੀ ਦੇਣ ਦੇ ਫੈਸਲੇ ਕਾਰਨ ਕਿਸਾਨਾਂ ਵਿੱਚ ਸਰਕਾਰ ਖਿਲਾਫ ਨਰਾਜ਼ਗੀ ਪਾਈ ਜਾ ਰਹੀ ਹੈ। ਜਿਸਦੇ ਚੱਲਦਿਆਂ ਤਰਨਤਾਰਨ ਵਿਖੇ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਿਸਾਨਾਂ ਨੇ ਸਰਕਾਰ ‘ਤੇ ਵਾਅਦਾ ਖਿਲਾਫੀ ਦੇ ਆਰੋਪ ਲਗਾਉਂਦਿਆਂ ਕਿਹਾ ਕਿ ਉਹ ਕਿਸੇ ਵੀ ਕੀਮਤ ‘ਤੇ ਸਰਕਾਰ ਨੂੰ ਆਪਣੀਆਂ ਮੋਟਰਾਂ ‘ਤੇ ਮੀਟਰ ਨਹੀਂ ਲਗਾਉਣ ਦੇਣਗੇ ਅਤੇ ਨਾ ਹੀ ਬਿੱਲ ਦੇਣਗੇ । ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਨੇ ਕਿਹਾ ਕਿਸਾਨਾਂ ਨਾਲ ਸਰਕਾਰ ਨੇ ਸਮੁੱਚਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ, ਜਿਸਤੋਂ ਹੁਣ ਸਰਕਾਰ ਭੱਜ ਗਈ ਹੈ ਤੇ ਹੁਣ ਟਿਊਬਵੈਲ ਮੋਟਰਾਂ ‘ਤੇ ਮੀਟਰ ਲਗਾ ਕੇ ਬਿੱਲ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

RELATED ARTICLES
POPULAR POSTS