3.7 C
Toronto
Sunday, April 12, 2026
spot_img
Homeਪੰਜਾਬਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਅਹਿਮ ਨਿਯੁਕਤੀਆਂ

ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਅਹਿਮ ਨਿਯੁਕਤੀਆਂ

ਚੰਦੂਮਾਜਰਾ ਅਤੇ ਗੁਲਜਾਰ ਸਿੰਘ ਰਣੀਕੇ ਉਤਰ ਪ੍ਰਦੇਸ਼ ਦੇ ਅਬਜਰਵਰ ਨਿਯੁਕਤ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਦੇ ਸੀਨੀਅਰ ਨੇਤਾਵਾਂ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਹੈ।ઠ ਸੁਖਬੀਰ ਬਾਦਲ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਆਗੂ ਪਰਕਾਸ਼ ਚੰਦ ਗਰਗ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ ਨੂੰ ਜ਼ਿਲ੍ਹਾ ਸੰਗਰੂਰ (ਦਿਹਾਤੀ) ਅਤੇ ਪ੍ਰਿਤਪਾਲ ਸਿੰਘ ਹਾਂਡਾ ਨੂੰ ਜ਼ਿਲ੍ਹਾ ਸੰਗਰੂਰ (ਸ਼ਹਿਰੀ) ਦਾ ਪ੍ਰਧਾਨ ਬਣਾਇਆ ਗਿਆ ਹੈ।
ਬਾਦਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਪੰਜਾਬ ਤੋਂ ਬਾਹਰ ਬਾਕੀ ਰਾਜਾਂ ਵਿੱਚ ਮਜ਼ਬੂਤ ਕਰਨ ਲਈ ਸੀਨੀਅਰ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਹਨਾਂ ਦੱਸਿਆ ਕਿ ਉਤਰ ਪ੍ਰਦੇਸ਼ ਵਿੱਚ ਪਾਰਟੀ ਦੀ ਇਕਾਈ ਕਾਇਮ ਕਰਨ ਲਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਗੁਲਜਾਰ ਸਿੰਘ ਰਣੀਕੇ ਨੂੰ ਅਬਜਰਵਰ ਨਿਯੁਕਤ ਕੀਤਾ ਗਿਆ ਹੈ।

RELATED ARTICLES
POPULAR POSTS