ਕਿਹਾ, ਸਿੱਧੂ ਦੀ ਸਰਕਾਰ ਨਾਲ ਕੋਈ ਨਾਰਾਜ਼ਗੀ ਨਹੀਂ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਕੈਪਟਨ ਸਰਕਾਰ ਨਾਲ ਕੋਈ ਨਾਰਾਜ਼ਗੀ ਨਹੀਂ ਹੈ। ਅੱਜ ਲੁਧਿਆਣਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਪ੍ਰੀਤ ਬਾਦਲ ਨੇ ਦੱਸਿਆ ਕਿ ਕਈ ਵਾਰ ਭਰਾਵਾਂ ਦਾ ਆਪਸ ਵਿਚ ਮਨਮੁਟਾਵ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਿੱਧੂ ਵੱਲੋਂ ਲੰਘੇ ਕੱਲ੍ਹ ਕੈਬਨਿਟ ਦੀ ਮੀਟਿੰਗ ਵਿਚ ਹਿੱਸਾ ਲਿਆ ਗਿਆ ਤੇ ਉਨ੍ਹਾਂ ਨੇ ਵਿਕਾਸ ਤੇ ਤਰੱਕੀ ਲਈ ਕਈ ਕੀਮਤੀ ਵਿਚਾਰ ਰੱਖੇ ਹਨ। ਮਨਪ੍ਰੀਤ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਦਾ ਚੌਥਾ ਬਜਟ ਘਾਟੇ ਵਾਲਾ ਨਹੀਂ ਹੋਵੇਗਾ, ਕਿਉਂਕਿ ਉਸ ਸਮੇਂ ਤੱਕ ਸਰਕਾਰ ਦੀ ਆਮਦਨ ਵੱਧ ਹੋਵੇਗੀ ਤੇ ਉਸ ਦਾ ਖਰਚਾ ਘਟਾ ਲਿਆ ਜਾਵੇਗਾ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …