Breaking News
Home / ਹਫ਼ਤਾਵਾਰੀ ਫੇਰੀ / ਗਣਤੰਤਰ ਦਿਵਸ ਮੌਕੇ ਦਿੱਲੀ ‘ਚ ਹੋਈ ਪਰੇਡ

ਗਣਤੰਤਰ ਦਿਵਸ ਮੌਕੇ ਦਿੱਲੀ ‘ਚ ਹੋਈ ਪਰੇਡ

‘ਸੰਗਤ ਤੇ ਪੰਗਤ’ ਦੀ ਵਿਚਾਰਧਾਰਾ ਦਰਸਾਉਂਦੀ ਪੰਜਾਬ ਦੀ ਝਾਕੀ
ਚਾਰ ਸਦੀਆਂ ਤੋਂ ਮਨੁੱਖੀ ਏਕਤਾ ਦੀ ਪਛਾਣ ਹੈ ਲੰਗਰ ਪ੍ਰਥਾ, ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੀ ਪ੍ਰਤੀਕ ਬਣੀ ਇਹ ਝਾਕੀ
ਚੰਡੀਗੜ੍ਹ/ਬਿਊਰੋ ਨਿਊਜ਼ : ਗਣਤੰਤਰ ਦਿਵਸ ‘ਤੇ ਨਵੀਂ ਦਿੱਲੀ ‘ਚ ਰਾਜਪੱਥ ‘ਤੇ ਇਸ ਵਾਰੀ ਪੰਜਾਬ ਸਰਕਾਰ ਵਲੋਂ ਪੇਸ਼ ਕੀਤੀ ਜਾਣ ਵਾਲੀ ਝਾਕੀ ਵਿਚ ਲੋਕਾਂ ਨੂੰ ‘ਸੰਗਤ ਤੇ ਪੰਗਤ’ ਦੀ ਝਲਕ ਦੇਖਣ ਨੂੰ ਮਿਲੇਗੀ। ਝਾਕੀ ਦੇ ਪਿੱਛੇ ਮਕਸਦ ਲੋਕਾਂ ਨੂੰ ਮਾਨਵਤਾ ਅਤੇ ਫਿਰਕੂ ਭਾਈਚਾਰੇ ਲਈ ਪ੍ਰੇਰਿਤ ਕਰਨਾ ਹੈ।
ਝਾਕੀ ਵਿਚ ਗੁਰੂ ਸਾਹਿਬਾਨ ਦੀ ਸਮੁੱਚੀ ਮਾਨਵ ਜਾਤੀ ਦੇ ਇਕ ਹੋਣ ਦੀ ਸਿੱਖਿਆ ਨੂੰ ਪੇਸ਼ ਕੀਤਾ ਜਾਵੇਗਾ। ਨਾਲ ਹੀ ਇਹ ਵੀ ਦਰਸਾਇਆ ਜਾਵੇਗਾ ਕਿ ਕਿਵੇਂ ‘ਸੰਗਤ’ ਅਰਥਾਤ ਲੋਕ ਬਿਨਾ ਕਿਸੇ ਧਰਮ, ਜਾਤੀ, ਨਸਲ ਜਾਂ ਰੰਗ ਦੇ ਭੇਦਭਾਵ ਨਾਲ ‘ਪੰਗਤ’ ਅਰਥਾਤ ਇਕ ਕਤਾਰ ਵਿਚ ਬੈਠ ਕੇ ਲੰਗਰ ਗ੍ਰਹਿਣ ਕਰਦੇ ਹਨ। ਇਸ ਝਾਕੀ ਵਿਚ ਇਹ ਵੀ ਦਰਸਾਇਆ ਜਾਵੇਗਾ ਕਿ ਕਿਵੇਂ ਅਧਿਆਤਮਕਤਾ ਦੀ ਭਾਵਨਾ ਨਾਲ ਭਰਪੂਰ ਹੋ ਕੇ ਸੰਗਤ ਪੂਰਨ ਸ਼ਰਧਾ ਭਾਵਨਾ ਨਾਲ ਲੰਗਰ ਤਿਆਰ ਕਰਦੀ ਹੈ। ਲੰਗਰ ਦੀ ਪ੍ਰਥਾ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸ਼ੁਰੂ ਕੀਤੀ ਗਈ ਸੀ। ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਨੇ ਇਸ ਮਹਾਨ ਪਰੰਪਰਾ ਨੂੰ ਜਾਰੀ ਰੱਖਦੇ ਹੋਏ ਨਿਯਮ ਬਣਾਇਆ ਕਿ ਗੁਰੂ ਦੇ ਦਰਸ਼ਨ ਕਰਨ ਤੋਂ ਪਹਿਲਾਂ ਹਰ ਕਿਸੇ ਲਈ ਲੰਗਰ ਗ੍ਰਹਿਣ ਕਰਨਾ ਲਾਜ਼ਮੀ ਹੋਵੇਗਾ। ਪੰਜਾਬ ਵਿਚ ਲੰਗਰ ਦੀ ਪ੍ਰਥਾ ਪਿਛਲੀਆਂ ਚਾਰ ਸਦੀਆਂ ਤੋਂ ਮਾਨਵਤਾ ਦੀ ਏਕਤਾ ਦੀ ਪਛਾਣ ਹੈ। ਝਾਕੀ ਦੇ ਪਿੱਛੇ ਸ਼ਬਦ ਕੀਰਤਨ ਪਦਮਸ੍ਰੀ ਭਾਈ ਨਿਰਮਲ ਸਿੰਘ ਵੱਲੋਂ ਕੀਤਾ ਗਿਆ ਹੈ।

Check Also

ਟਰੰਪ ਨੇ ਭਾਰਤ ‘ਤੇ ਲਾਇਆ 27 ਫੀਸਦ ਜਵਾਬੀ ਟੈਕਸ

ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : …