Breaking News
Home / ਦੁਨੀਆ / ਪਾਕਿ ‘ਚ ਸ਼ਹੀਦ ਭਗਤ ਸਿੰਘ ਨੂੰ ਸਰਵਉਚ ਵੀਰਤਾ ਪੁਰਸਕਾਰ ਦੇਣ ਮੰਗ ਉਠੀ

ਪਾਕਿ ‘ਚ ਸ਼ਹੀਦ ਭਗਤ ਸਿੰਘ ਨੂੰ ਸਰਵਉਚ ਵੀਰਤਾ ਪੁਰਸਕਾਰ ਦੇਣ ਮੰਗ ਉਠੀ

ਲਾਹੌਰ : ਪਾਕਿਸਤਾਨ ਦੇ ਇਕ ਸੰਗਠਨ ਨੇ ਮੰਗ ਕੀਤੀ ਹੈ ਕਿ ਸ਼ਹੀਦ ਭਗਤ ਸਿੰਘ ਨੂੰ ਦੇਸ਼ ਦਾ ਸਰਵਉਚ ਵੀਰਤਾ ਪੁਰਸਕਾਰ ‘ਨਿਸ਼ਾਨ ਏ ਹੈਦਰ’ ਦਿੱਤਾ ਜਾਣਾ ਚਾਹੀਦਾ ਹੈ। ਸੰਗਠਨ ਨੇ ਇਹ ਵੀ ਮੰਗ ਕੀਤੀ ਕਿ ਲਾਹੌਰ ਦੇ ਸ਼ਾਦਮਾਨ ਚੌਕ ‘ਤੇ ਸ਼ਹੀਦ ਭਗਤ ਸਿੰਘ ਦੀ ਮੂਰਤੀ ਲਗਾਈ ਜਾਵੇ, ਜਿੱਥੇ ਉਸ ਨੂੰ 86 ਸਾਲ ਪਹਿਲਾਂ ਫਾਂਸੀ ਦਿੱਤੀ ਗਈ ਸੀ। ਇਹ ਮੰਗ ਕਰਨ ਵਾਲਾ ਸੰਗਠਨ ਅਦਾਲਤ ‘ਚ ਸੁਤੰਤਰਤਾ ਸੈਨਾਨੀਆਂ ਨੂੰ ਨਿਰਦੋਸ਼ ਸਾਬਤ ਕਰਨ ਲਈ ਕੰਮ ਕਰ ਰਿਹਾ ਹੈ। ਚੇਤੇ ਰਹੇ ਕਿ ਭਗਤ ਸਿੰਘ ਅਤੇ ਉਨ੍ਹਾਂ ਦੇ ਦੋ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨੂੰ ਬ੍ਰਿਟਿਸ਼ ਪੁਲਿਸ ਅਧਿਕਾਰੀ ਸਾਂਡਰਸ ਦੀ ਹੱਤਿਆ ਦੇ ਦੋਸ਼ ਵਿਚ 23 ਮਾਰਚ 1931 ਨੂੰ ਲਾਹੌਰ ਵਿਚ ਫਾਂਸੀ ਦਿੱਤੀ ਗਈ ਸੀ। ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਨੇ ਪਾਕਿ ਪੰਜਾਬ ਦੀ ਸਰਕਾਰ ਨੂੰ ਅਰਜ਼ੀ ਦੇ ਕੇ ਕਿਹਾ ਕਿ ਭਗਤ ਸਿੰਘ ਨੇ ਉਪ ਮਹਾਂਦੀਪ ਦੀ ਅਜ਼ਾਦੀ ਲਈ ਆਪਣਾ ਬਲੀਦਾਨ ਦਿੱਤਾ ਸੀ।

Check Also

ਆਸਟਰੇਲੀਆ ’ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ

ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ ਮੈਲਬਰਨ/ਬਿਊਰੋ ਨਿਊਜ਼ ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਇਕ ਬਿੱਲ …