ਕੈਲਗਰੀ : ਇਸ ਸਾਲ ਦੀ ਪਲੇਠੀ ਸਾਹਿਤ ਮਿਲਣੀ ਵਿਚ ਪੰਜਾਬੀ ਲਿਖਾਰੀ ਸਭਾ ਵਲੋਂ ਬੱਚਿਆਂ ਵਿਚ ਪੰਜਾਬੀ ਬੋਲਣ ਦੀ ਮੁਹਾਰਤ ਬਾਰੇ ਇਕ ਪੋਸਟਰ ਜਾਰੀ ਕੀਤਾ ਗਿਆ ਮੀਟਿੰਗ ਸ਼ੁਰੂ ਕਰਦਿਆਂ ਜਨਰਲ ਸਕੱਤਰ ਰਣਜੀਤ ਸਿੰਘ ਨੇ ਨਵੇਂ ਸਾਲ ਦੀ ਵਧਾਈ ਦਿੰਦਿਆਂ ਪ੍ਰੋਗਰਾਮ ਦਾ ਆਗਾਜ਼ ਕੀਤਾ ਤੇ ਪ੍ਰਧਾਨਗੀ ਮੰਡਲ ਵਿੱਚ ਬੈਠਣ ਲਈ ਸਭਾ ਦੇ ਪ੍ਰਧਾਨ ਬਲਜਿੰਦਰ ਸੰਘਾ ਤੇ ਜੋਰਾਵਰ ਬਾਂਸਲ ਨੂੰ ਸੱਦਾ ਦਿੱਤਾ। ਸ਼ੋਕ ਸਮਾਚਾਰ ਸਾਂਝੇ ਕਰਦਿਆਂ ਬਹੁਤ ਹੀ ਭਾਵੁਕ ਸ਼ਬਦਾਂ ਨਾਲ ਰਣਜੀਤ ਸਿੰਘ ਨੇ ਨਛੱਤਰ ਬਰਾੜ ਤੇ ਗੁਰਦਿਆਲ ਸਿੰਘ ਕੰਵਲ ਬਾਰੇ ਖਾਸ ਜਾਣਕਾਰੀ ਦਿੱਤੀ। ਦਵਿੰਦਰ ਮਲਹਾਂਸ ਨੇ ਗੁਰਪਾਲ ਲਿੱਟ ਬਾਰੇ ਉਹਨਾਂ ਦੀ ਪੂਰੀ ਜ਼ਿੰਦਗੀ ਤੇ ਸਾਹਿਤ ਯੋਗਦਾਨ ਬਾਰੇ ਆਪਣਾ ਲਿਖਿਆ ਇੱਕ ਜਾਣਕਾਰੀ ਭਰਪੂਰ ਪਰਚਾ ਸਾਂਝਾ ਕੀਤਾ। ਪ੍ਰਧਾਨ ਬਲਜਿੰਦਰ ਸੰਘਾ ਨੇ ‘ਬੱਚਿਆਂ ਵਿੱਚ ਪੰਜਾਬੀ ਬੋਲਣ ਦੀ ਮੁਹਾਰਤ’ ਸਮਾਗਮ ਦੀ ਜਾਣਕਾਰੀ ਵਿਸਥਾਰ ਨਾਲ ਸਾਂਝੀ ਕੀਤੀ। ਜਿਸ ਵਿੱਚ ਭਾਗ ਲੈਣ ਲਈ ਗਰੇਡ ਦੋ ਤੋਂ ਲੈ ਕੇ ਗਰੇਡ ਅੱਠ ਤੱਕ ਦੇ ਬੱਚਿਆਂ ਨੂੰ ਮੌਕਾ ਦਿੱਤਾ ਜਾਂਦਾ ਹੈ ਤੇ ਉਸ ਲਈ ਦਾਖਲਾ ਸ਼ੁਰੂ ਹੈ। ਇਸ ਦੀ ਹੋਰ ਜਾਣਕਾਰੀ ਪੰਜਾਬੀ ਲਿਖਾਰੀ ਸਭਾ ਦੇ ਫੇਸਬੁੱਕ ਦੇ ਪੇਜ਼ ਵੀ ਹੈ। ਅਖੀਰ ਵਿੱਚ ਪ੍ਰਧਾਨ ਬਲਜਿੰਦਰ ਸੰਘਾ ਨੇ ਸਭ ਦਾ ਧੰਨਵਾਦ ਕੀਤਾ। ਯਾਦ ਰਹੇ ਸਭਾ ਦੀ ਅਗਲੀ ਮੀਟਿੰਗ 18 ਫਰਵਰੀ ਨੂੰ ਕੋਸੋ ਦੇ ਹਾਲ ਵਿੱਚ ਹੋਏਗੀ। ਹੋਰ ਜਾਣਕਾਰੀ ਲਈ 403 680 3212 ਅਤੇ 403 714 6848 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …