ਮਿਸੀਸਾਗਾ/ਬਿਊਰੋ ਨਿਊਜ਼
ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਮੰਤਰੀ ਅਹਿਮਦ ਹੁਸੈਨ ਦੇ ਪੱਖ ਉੱਤੇ ਬਰੈਂਪਟਨ ਨੌਰਥ ਤੋਂ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ ਵੱਲੋਂ ਇੱਕ ਵਿਸ਼ੇਸ਼ ਸਿਟੀਜ਼ਨਸ਼ਿਪ ਸਮਾਰੋਹ ਵਿੱਚ 100 ਨਵੇਂ ਕੈਨੇਡੀਅਨ ਨਾਗਰਿਕਾਂ ਦਾ ਸਵਾਗਤ ਕੀਤਾ ਗਿਆ। ਇਹ ਸਮਾਰੋਹ ਆਈਆਰਸੀਸੀ ਮਿਸੀਸਾਗਾ ਵਿਖੇ ਕਰਵਾਇਆ ਗਿਆ।
ਇਨ੍ਹਾਂ 100 ਨਵੇਂ ਕੈਨੇਡੀਅਨ ਨਾਗਰਿਕਾਂ ਨਾਲ ਹੀ ਐਮਪੀ ਸਹੋਤਾ ਨੇ ਨਾਗਰਿਕਤਾ ਸਬੰਧੀ ਆਪਣੀ ਸਹੁੰ ਵੀ ਦੁਹਰਾਈ ਤੇ ਸਮਾਂ ਕੱਢ ਕੇ ਇਨ੍ਹਾਂ ਸਾਰਿਆਂ ਨਾਲ ਕੁੱਝ ਦੇਰ ਗੱਲਬਾਤ ਵੀ ਕੀਤੀ। ਨਵੇਂ ਕੈਨੇਡੀਅਨ ਨਾਗਰਿਕਾਂ ਵਿੱਚ 29 ਵੱਖ-ਵੱਖ ਦੇਸ਼ਾਂ ਦੇ ਲੋਕ ਸ਼ਾਮਲ ਸਨ। ਇਹ ਸਾਰੇ ਵੱਖ-ਵੱਖ ਕਿਸਮ ਦੇ ਪਿਛੋਕੜ ਤੇ ਵੱਖ-ਵੱਖ ਉਮਰ ਵਰਗ ਨਾਲ ਸਬੰਧਤ ਸਨ। ਇਨ੍ਹਾਂ ਨਵੇਂ ਨਾਗਰਿਕਾਂ ਨੂੰ ਸੰਬੋਧਨ ਕਰਦਿਆਂ ਸਹੋਤਾ ਨੇ ਆਖਿਆ ਕਿ ਪਿਛਲੇ ਸਾਲ ਭਾਵ 2017 ਵਿੱਚ ਅਸੀਂ ਕੈਨੇਡਾ ਦੀ 150ਵੀਂ ਵਰ੍ਹੇਗੰਢ ਦੇ ਜਸ਼ਨ ਮਨਾਏ। ਸਾਨੂੰ ਇਸ ਗੱਲ ਦੀ ਖੁਸ਼ੀ ਤੇ ਮਾਣ ਹੈ ਕਿ ਅਸੀਂ ਅਜਿਹੇ ਦੇਸ਼ ਵਿੱਚ ਰਹਿੰਦੇ ਹਾਂ ਜਿੱਥੇ ਸਾਰਿਆਂ ਨੂੰ ਬਰਾਬਰ ਮੰਨਿਆ ਜਾਂਦਾ ਹੈ ਤੇ ਸਾਰਿਆਂ ਦਾ ਸਤਿਕਾਰ ਕੀਤਾ ਜਾਂਦਾ ਹੈ। ਇੱਥੇ ਵੰਨ-ਸੁਵੰਨਤਾ ਨੂੰ ਹੀ ਅਸਲੀ ਤਾਕਤ ਮੰਨਿਆ ਜਾਂਦਾ ਹੈ।
ਉਨ੍ਹਾਂ ਆਖਿਆ ਕਿ ਅੱਜ ਸੰਹੁ ਚੁੱਕ ਕੇ ਤੁਸੀਂ ਸਾਰੇ ਕੈਨੇਡੀਅਨ ਨਾਗਰਿਕ ਬਣ ਗਏ ਹੋਂ ਤੇ ਇਸ ਵਿੱਚ ਵੀ ਕੋਈ ਸ਼ੱਕ ਦੀ ਗੁੰਜਾਇਸ਼ ਨਹੀਂ ਰਹਿ ਜਾਂਦੀ ਕਿ ਤੁਸੀਂ ਸਾਰੇ ਆਪਣੇ ਹਿਸਾਬ ਨਾਲ ਕੈਨੇਡਾ ਲਈ ਯੋਗਦਾਨ ਪਾਵੋਂਗੇ। ਇਸ ਦੇ ਨਾਲ ਹੀ ਤੁਸੀਂ ਆਪਣੇ ਤੋਂ ਪਹਿਲਾਂ ਕੈਨੇਡਾ ਆਏ ਲੋਕਾਂ ਦੀ ਵਿਰਾਸਤ ਨੂੰ ਅੱਗੇ ਤੋਰੋਂਗੇ ਇਸ ਦਾ ਵੀ ਸਾਨੂੰ ਪੂਰਾ ਭਰੋਸਾ ਹੈ।
Check Also
ਕੈਨੇਡਾ ਦੇ ਪਹਿਲੇ ਗ੍ਰੰਥੀ ਭਾਈ ਬਲਵੰਤ ਸਿੰਘ ਜੀ ਖੁਰਦਪੁਰ ਦੇ ਸ਼ਹਾਦਤ ਦਿਹਾੜੇ ‘ਤੇ ਖੁਰਦਪੁਰ ਨਗਰ ਨਿਵਾਸੀਆਂ ਵੱਲੋਂ ਸਮਾਗਮ
ਸਰੀ : ਕੈਨੇਡਾ ਦੀ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੇ ਪਹਿਲੇ ਗ੍ਰੰਥੀ, ਸਿੰਘ ਸਾਹਿਬ ਭਾਈ ਬਲਵੰਤ …