8.2 C
Toronto
Friday, November 7, 2025
spot_img
Homeਕੈਨੇਡਾਸ੍ਰੀ ਗੁਰੂ ਰਵਿਦਾਸ ਸਭਾ ਬਰੈਂਪਟਨ ਵਲੋ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ

ਸ੍ਰੀ ਗੁਰੂ ਰਵਿਦਾਸ ਸਭਾ ਬਰੈਂਪਟਨ ਵਲੋ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ

4 ਫਰਵਰੀ 2018 ਦਿਨ ਐਤਵਾਰ ਨੂੰ ਮਨਾਇਆ ਜਾਵੇਗਾ
ਬਰੈਂਪਟਨ : ਸ੍ਰੀ ਗੁਰੂ ਰਵਿਦਾਸ ਸਭਾ ਬਰੈਂਪਟਨ ਵਲੋ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ 4 ਫਰਵਰੀ 2018 ਦਿਨ ਐਤਵਾਰ ਨੂੰ ਸ਼ਰੀਗੇਰੀ ਕਮਿਊਨਿਟੀ ਸੈਂਟਰ 84 ਬਰੇਡਨ ਡਰਾਈਵ ਮੁੱਖ ਇੰਟਰਸੈਕਸ਼ਨ ਕਿਪਲਿੰਗ ਅਤੇ ਰੈਕਸਡੇਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅਤੇ ਰਹਿਨੁਮਾਈ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਨ ਸਵੇਰੇ 10 ਵਜੇ ਤੋਂ ਲੈ ਕੇ ਬਾਅਦ ਦੁਪਿਹਰ 3 ਵਜੇ ਤੱਕ ਸਜ ਰਹੇ ਦੀਵਾਨ ਵਿੱਚ ਪ੍ਰਸਿੱਧ ਕੀਰਤਨੀ ਜਥੇ ਸ੍ਰੀ ਗੁਰੁੂ ਰਵਿਦਾਸ ਜੀ ਦੀ ਬਾਣੀ ਦੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਮਸ਼ਹੂਰ ਢਾਡੀ ਜਥੇ ਢਾਡੀ ਵਾਰਾਂ ਰਾਹੀਂ ਗੁਰੂ ਜੀ ਦੇ ਜੀਵਨ ਅਤੇ ਇਤਹਾਸ ਤੇ ਚਾਨਣਾ ਪਾਉਣਗੇ ਅਤੇ ਵਿਦਵਾਨ ਬੁਲਾਰੇ ਉਹਨਾਂ ਦੀ ਬਾਣੀ ਅਤੇ ਵਿਚਾਰਧਾਰਾ ਤੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕਰਨਗੇ। ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਆਪ ਸਭ ਨੂੰ ਇਸ ਸ਼ੁਭ ਦਿਹਾੜੇ ‘ਤੇ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ। ਆਪਣਾ ਯੋਗਦਾਨ ਪਾਉਣ ਲਈ ਅਤੇ ਹੋਰ ਜਾਣਕਾਰੀ ਲਈ ਹਰਮੇਸ਼ ਸਿੰਘ 416 830 6821 ਜਾਂ ਜੀਵਨ ਸਿੰਘ ਨਾਲ 647-233-6522 ਤੇ ਸੰਪਰਕ ਕੀਤਾ ਜਾ ਸਕਦਾ ਹੈ।

RELATED ARTICLES
POPULAR POSTS