16.6 C
Toronto
Tuesday, August 25, 2026
spot_img
Homeਪੰਜਾਬਨਾਮਧਾਰੀ ਮਾਤਾ ਚੰਦ ਕੌਰ ਦਾ ਸਸਕਾਰ

ਨਾਮਧਾਰੀ ਮਾਤਾ ਚੰਦ ਕੌਰ ਦਾ ਸਸਕਾਰ

ਨਾਮਧਾਰੀ ਮਾਤਾ ਚੰਦ ਕੌਰ ਦਾ ਸਸਕਾਰਪ੍ਰਕਾਸ਼ ਸਿੰਘ ਬਾਦਲ ਅੰਤਿਮ ਦਰਸ਼ਨਾਂ ਲਈ ਪੁੱਜੇ
ਲੁਧਿਆਣਾ/ਬਿਊਰੋ ਨਿਊਜ਼
ਨਾਮਧਾਰੀ ਸੰਪਰਦਾ ਦੇ ਮੁਖੀ ਰਹੇ ਸਵ. ਸਤਿਗੁਰੂ ਜਗਜੀਤ ਸਿੰਘ ਦੀ ਧਰਮ ਪਤਨੀ ਮਾਤਾ ਚੰਦ ਕੌਰ ਦਾ ਅੱਜ ਗੁਰਦੁਆਰਾ ਭੈਣੀ ਸਾਹਿਬ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਸੋਮਵਾਰ ਨੂੰ ਮਾਤਾ ਚੰਦ ਕੌਰ ਨੂੰ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਦਿੱਤੀਆਂ ਸਨ ਤੇ ਉਹਨਾਂ ਦੀ ਹਸਪਤਾਲ ਵਿਚ ਮੌਤ ਹੋ ਗਈ ਸੀ।
ਮਾਤਾ ਚੰਦ ਕੌਰ ਦੇ ਅੰਤਿਮ ਸਸਕਾਰ ਮੌਕੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਪੁੱਜੇ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਸਰਕਾਰ ਨੇ ਇਸ ਘਟਨਾ ਦੀ ਜਾਂਚ ਲਈ ਐਸ ਆਈ ਦਾ ਗਠਨ ਕਰ ਦਿੱਤਾ ਹੈ। ਪਰ ਜਾਂਚ ਅਜੇ ਤੱਕ ਕਿਸੇ ਨਤੀਜੇ ‘ਤੇ ਨਹੀਂ ਪਹੁੰਚ ਸਕੀ। ਇਸ ਮੌਕੇ ਨਾਮਧਾਰੀ ਸੰਗਤ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਹੈ।

RELATED ARTICLES
POPULAR POSTS