ਪਰਵਾਸੀ ਪੰਜਾਬੀ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਯੋਗਦਾਨ ਪਾਉਣ : ਰਾਣਾ ਕੇਪੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪਰਵਾਸੀ ਪੰਜਾਬੀਆਂ ਨੂੰ ਪੰਜਾਬ ਦੇ ਸਿਹਤ ਅਤੇ ਸਿੱਖਿਆ ਖੇਤਰ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਵੱਸੇ ਹੋਏ ਪੰਜਾਬੀ ਮੂਲ ਦੇ ਲੋਕਾਂ ਨੂੰ ਆਪੋ-ਆਪਣੇ ਜੱਦੀ ਪਿੰਡਾਂ ਅਤੇ ਸ਼ਹਿਰਾਂ ਵਿਚ ਸਕੂਲਾਂ ਅਤੇ ਡਿਸਪੈਂਸਰੀਆਂ/ਹਸਪਤਾਲਾਂ ਦੇ ਬੁਨਿਆਦੀ ਢਾਂਚੇ ਅਤੇ ਹੋਰ ਸਹੂਲਤਾਂ ਲਈ ਵਿੱਤੀ ਸਹਾਇਤਾ ਦੇਣ ਲਈ ਪਹਿਲਕਦਮੀ ਕਰਨੀ ਚਾਹੀਦੀ ਹੈ। ਪੰਜਾਬ ਵਿਧਾਨ ਸਭਾ ਵਿਖੇ ਸਪੀਕਰ ਦੇ ਦਫਤਰ ਵਿਚ ਯੂਰਪ ਦੇ ਵੱਖ-ਵੱਖ ਦੇਸ਼ਾਂ ਤੋਂ ਆਏ ਇਕ ਸੰਯੁਕਤ ਡੈਲੀਗੇਸ਼ਨ ਨਾਲ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ ਕੀਤੀ। ਰਾਣਾ ਕੇਪੀ ਨੇ ਕਿਹਾ ਕਿ ਬਹੁਤੇ ਪਰਵਾਸੀ ਪੰਜਾਬੀ ਸਿਆਸੀ ਸਰਗਰਮੀਆਂ ‘ਤੇ ਪੈਸਾ ਖਰਚ ਕਰਦੇ ਹਨ ਜਦਕਿ ਉਨ੍ਹਾਂ ਨੂੰ ਆਪਣੀ ਮਿਹਨਤ ਦੀ ਕਮਾਈ ਸਮਾਜਿਕ ਭਲਾਈ ਦੇ ਕੰਮਾਂ ‘ਤੇ ਖਰਚ ਕਰਨੀ ਚਾਹੀਦੀ ਹੈ।
Check Also
ਭਾਰਤ ਭੂਸ਼ਣ ਆਸ਼ੂ ਨੂੰ ਕਾਂਗਰਸ ਪਾਰਟੀ ਨੇ ਲੁਧਿਆਣਾ ਪੱਛਮੀ ਤੋਂ ਐਲਾਨਿਆ ਉਮੀਦਵਾਰ
‘ਆਪ’ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਐਲਾਨ ਚੁੱਕੀ ਹੈ ਉਮੀਦਵਾਰ ਲੁਧਿਆਣਾ/ਬਿਊਰੋ ਨਿਊਜ਼ : ਕਾਂਗਰਸ …