ਸਕੂਲਾਂ ‘ਚ ਕੁੜੀਆਂ ਨੂੰ ਮਿਲਣ ਵਾਲੇ ਸਾਈਕਲਾਂ ‘ਤੇ ਹੁਣ ਮੁੱਖ ਮੰਤਰੀ ਦੀ ਫੋਟੋ ਨਹੀਂ ਹੋਵੇਗੀ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਕਾਲੀ ਸਰਕਾਰ ਦੌਰਾਨ ਵਿਵਾਦ ਦਾ ਵਿਸ਼ਾ ਰਹੇ ਬਾਦਲਾਂ ਦੇ ਨੀਲੇ ਰਾਸ਼ਨ ਕਾਰਡਾਂ ਨੂੰ ਖਤਮ ਕਰਨ ਜਾ ਰਹੇ ਹਨ। ਪੰਜਾਬ ਸਰਕਾਰ ਨੇ 31 ਮਾਰਚ, 2019 ਤੱਕ ਪੰਜਾਬ ਨੂੰ ਇਲੈਕਟ੍ਰੋਨਿਕ ਪ੍ਰਣਾਲੀ ਹੇਠ ਲਿਆਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਨਾਲ ਉਨ੍ਹਾਂ ਜਾਅਲੀ ਲਾਭਪਾਤਰੀਆਂ ਨੂੰ ਖਤਮ ਕਰਨ ਵਿੱਚ ਮਦਦ ਮਿਲੇਗੀ ਜਿਨ੍ਹਾਂ ਨੂੰ ਪਿਛਲੀ ਸਰਕਾਰ ਨੇ ਰਾਸ਼ਨ ਕਾਰਡ ਜਾਰੀ ਕੀਤੇ ਸਨ। ਕੈਪਟਨ ਨੇ ਕਿਹਾ ਕਿ ਨਵੀਂ ਪ੍ਰਣਾਲੀ ਉਪਭੋਗਤਾ ਪੱਖੀ ਹੋਵੇਗੀ ਤੇ ਇਸ ਨਾਲ ਅਨਾਜ ਵਿੱਚ ਘਪਲੇਬਾਜ਼ੀ ਰੋਕਣ ਵਿੱਚ ਮਦਦ ਮਿਲੇਗੀ। ਕੈਪਟਨ ਨੇ ਇਹ ਵੀ ਨਿਰਦੇਸ਼ ਜਾਰੀ ਕੀਤੇ ਹਨ ਕਿ ਪੰਜਾਬ ਦੇ ਸਕੂਲਾਂ ਵਿਚ ਕੁੜੀਆਂ ਨੂੰ ਦਿੱਤੇ ਜਾਣ ਵਾਲੇ ਮੁਫਤ ਸਾਈਕਲਾਂ ‘ਤੇ ਹੁਣ ਮੁੱਖ ਮੰਤਰੀ ਦੀ ਤਸਵੀਰ ਦਿਖਾਈ ਨਹੀਂ ਦੇਵੇਗੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …