ਕਿਹਾ, ਮੋਦੀ ਸਰਕਾਰ ਦੀ ਵਿਦੇਸ਼ੀ ਨੀਤੀ ਪੂਰੀ ਤਰ੍ਹਾਂ ਅਸਫਲ
ਪਾਕਿਸਤਾਨ ਅੱਗੇ ਗੋਡੇ ਟੇਕਣ ਦਾ ਲਾਇਆ ਦੋਸ਼
ਨਵੀਂ ਦਿੱਲੀ/ਬਿਊਰੋ ਨਿਊਜ਼
ਪਠਾਨਕੋਟ ਏਅਰ ਬੇਸ ਉੱਤੇ ਹੋਏ ਅੱਤਵਾਦੀ ਹਮਲੇ ਦੀ ਜਾਂਚ ਲਈ ਆਈ ਪਾਕਿਸਤਾਨੀ ਟੀਮ ਦੀ ਰਿਪੋਰਟ ਦੇ ਕਥਿਤ ਲੀਕ ਹੋਣ ਬਾਰੇ ਆਮ ਆਦਮੀ ਪਾਰਟੀ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਸ਼ਬਦੀ ਹਮਲਾ ਕਰਦਿਆਂ ਆਖਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਆਈ.ਐਸ.ਆਈ. ਨੂੰ ਦੇਸ਼ ਵਿੱਚ ਬੁਲਾ ਕੇ ਭਾਰਤ ਮਾਤਾ ਨਾਲ ਵੱਡਾ ਧੋਖਾ ਕੀਤਾ ਹੈ।
ਕੇਜਰੀਵਾਲ ਨੇ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਨੂੰ ਪੂਰੀ ਤਰ੍ਹਾਂ ਅਸਫਲ ਕਰਾਰ ਦਿੰਦਿਆਂ ਪਾਕਿਸਤਾਨ ਅੱਗੇ ਗੋਡੇ ਟੇਕਣ ਦਾ ਦੋਸ਼ ਵੀ ਲਾਇਆ। ਕੇਜਰੀਵਾਲ ਨੇ ਆਖਿਆ ਹੈ ਕਿ ਭਾਰਤ ਨਾਲ ਧੋਖਾ ਹੋਇਆ ਹੈ ਤੇ ਇਸ ਲਈ ਪ੍ਰਧਾਨ ਮੰਤਰੀ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਮੋਦੀ ਨੂੰ ਦੱਸਣਾ ਚਾਹੀਦਾ ਹੈ ਕਿ ਪਾਕਿਸਤਾਨ ਨਾਲ ਕੀ ਡੀਲ ਹੋਈ ਹੈ।
Check Also
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …