ਪਾਕਿ ਵਲੋਂ ਕੀਤੀ ਜਾ ਰਹੀ ਗੋਲੀਬਾਰੀ ਕਾਰਨ ਸਰਹੱਦ ‘ਤੇ ਤਣਾਅ
ਅਟਾਰੀ/ਬਿਊਰੋ ਨਿਊਜ਼
ਪਾਕਿਸਤਾਨ ਵਲੋਂ ਪਿਛਲੇ ਮਹੀਨਿਆਂ ਤੋਂ ਲਗਾਤਾਰ ਕੀਤੀ ਜਾ ਰਹੀ ਗੋਲੀਬਾਰੀ ਕਾਰਨ ਸਰਹੱਦ ‘ਤੇ ਮਾਹੌਲ ਤਣਾਅ ਪੂਰਨ ਬਣਿਆ ਹੋਇਆ ਹੈ। ਇਸ ਦੇ ਚੱਲਦਿਆਂ ਅੱਜ ਗਣਤੰਤਰ ਦਿਵਸ ਮੌਕੇ ਬੀਐਸਐਫ ਨੇ ਪਾਕਿ ਰੇਂਜਰਾਂ ਨਾਲ ਮਿਠਾਈ ਦਾ ਅਦਾਨ-ਪ੍ਰਦਾਨ ਨਹੀਂ ਕੀਤਾ। ਜ਼ਿਕਰਯੋਗ ਹੈ ਕਿ ਪਾਕਿਸਤਾਨ ਵਲੋਂ ਪਿਛਲੇ ਸਮੇਂ ਵਿਚ ਕੀਤੀ ਜਾ ਰਹੀ ਗੋਲੀਬਾਰੀ ਵਿਚ ਭਾਰਤ ਦੇ ਕਈ ਜਵਾਨ ਸ਼ਹੀਦ ਹੋਏ ਹਨ ਅਤੇ ਕਈ ਨਾਗਰਿਕਾਂ ਦੀਆਂ ਵੀ ਜਾਨਾਂ ਗਈਆਂ ਹਨ। ਪਾਕਿ ਦੇ ਅਜਿਹੇ ਵਤੀਰੇ ਨੂੰ ਦੇਖ ਕੇ ਬੀਐਸਐਫ ਨੇ ਲੰਘੇ ਕੱਲ੍ਹ ਹੀ ਦੱਸ ਦਿੱਤਾ ਸੀ ਕਿ ਇਸ ਵਾਰ ਗਣਤੰਤਰ ਦਿਵਸ ਮੌਕੇ ਪਾਕਿ ਨਾਲ ਮਿਠਾਈ ਦਾ ਅਦਾਨ ਪ੍ਰਦਾਨ ਨਹੀਂ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਦੋਵੇਂ ਦੇਸ਼ ਕਈ ਸਾਲਾਂ ਤੋਂ ਧਾਰਮਿਕ ਮੌਕਿਆਂ, ਦੀਵਾਲੀ, ਅਜ਼ਾਦੀ ਦਿਵਸ ਅਤੇ ਗਣਤੰਤਰ ਦਿਵਸ ‘ਤੇ ਮਿਠਾਈਆਂ ਦਾ ਅਦਾਨ ਪ੍ਰਦਾਨ ਕਰਦੇ ਆਏ ਹਨ, ਪਰ ਇਸ ਵਾਰ ਅਜਿਹਾ ਨਹੀਂ ਹੋਇਆ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …