ਕੈਪਟਨ ਅਮਰਿੰਦਰ ਦੀਆਂ ਕੀਤੀਆਂ ਤਾਰੀਫਾਂ
ਸੰਗਰੂਰ/ਬਿਊਰੋ ਨਿਊਜ਼
ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸੰਗਰੂਰ ਵਿਚ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਇਆ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਲੋਕ ਹਿੱਤਾਂ ਲਈ ਬਹੁਤ ਕੁੱਝ ਕਰ ਰਹੀ ਹੈ। ਉਨ੍ਹਾਂ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਵੀ ਦਿੱਤੀ। ਸਿੱਧੂ ਨੇ ਕਿਹਾ ਕਿ ਪੰਜਾਬ ਦੇ ਤਿੰਨ ਸ਼ਹਿਰਾਂ ਸੰਗਰੂਰ, ਪਟਿਆਲਾ ਅਤੇ ਕਪੂਰਥਲਾ ਨੂੰ ਮਹਾਰਾਜਾ ਸਰਕਟ ਅਧੀਨ ਲਿਆ ਕੇ ਇਕ ਸੌ ਕਰੋੜ ਰੁਪਏ ਦੀ ਲਾਗਤ ਨਾਲ ਇਥੋਂ ਦੇ ਵਿਰਾਸਤੀ ਢਾਂਚੇ ਦਾ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੱਡਾ ਘੱਲੂਘਾਰਾ ਰੋਹੀੜਾ ਜ਼ਿਲ੍ਹਾ ਸੰਗਰੂਰ ਨੂੰ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਚੇਤੇ ਰਹੇ ਕਿ ਪਿਛਲੇ ਦਿਨਾਂ ਤੋਂ ਨਵਜੋਤ ਸਿੱਧੂ ਕੈਪਟਨ ਅਮਰਿੰਦਰ ਨਾਲ ਨਰਾਜ਼ ਚੱਲ ਰਹੇ ਹਨ। ਮੇਅਰਾਂ ਦੀ ਚੋਣ ਮੌਕੇ ਵੀ ਸਿੱਧੂ ਨੂੰ ਇਕ ਪਾਸੇ ਹੀ ਰੱਖਿਆ ਗਿਆ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …