ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਅਤੇ ਰਾਜਪਾਲ ਨੇ ਪਠਾਨਕੋਟ ‘ਚ ਲਹਿਰਾਇਆ ਤਿਰੰਗਾ
ਪਟਿਆਲਾ/ਬਿਊਰੋ ਨਿਊਜ਼
ਪੰਜਾਬ ਅਤੇ ਚੰਡੀਗੜ੍ਹ ਵਿਚ ਵੀ ਗਣਤੰਤਰ ਵਿਚ ਪੂਰੀ ਸ਼ਾਨ ਨਾਲ ਮਨਾਇਆ ਗਿਆ। ਇਸ ਮੌਕੇ ਪਟਿਆਲਾ ਵਿਚ ਕੀਤੇ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੰਡਾ ਲਹਿਰਾਇਆ ਗਿਆ। ਇਸ ਮੌਕੇ ਕੈਪਟਨ ਅਮਰਿੰਦਰ ਨੇ ਸਮੂਹ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸੇ ਤਰ੍ਹਾਂ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਪਠਾਨਕੋਟ ਵਿਚ ਤਿਰੰਗਾ ਲਹਿਰਾਇਆ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਲੁਧਿਆਣਾ, ਰਾਣਾ ਕੇਪੀ ਸਿੰਘ ਨੇ ਜਲੰਧਰ, ਬ੍ਰਹਮ ਮਹਿੰਦਰਾ ਨੇ ਬਠਿੰਡਾ, ਚਰਨਜੀਤ ਚੰਨੀ ਨੇ ਗੁਰਦਾਸਪੁਰ ਅਤੇ ਸਾਧੂ ਸਿੰਘ ਧਰਮਸੋਤ ਨੇ ਅੰਮ੍ਰਿਤਸਰ ‘ਚ ਤਿਰੰਗਾ ਫਹਿਰਾਇਆ ਅਤੇ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਗਏ ਸਨ।
ਇਸੇ ਦੌਰਾਨ ਅੱਜ ਜਗਰਾਉਂ ਦੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਗਣਤੰਤਰ ਦਿਵਸ ਸਮਾਗਮ ਮੌਕੇ ਪੰਜਾਬ ਪੁਲਿਸ ਦੇ ਸਿਪਾਹੀ ਮਨਜੀਤ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਇਹ ਨਹੀਂ ਪਤਾ ਚੱਲ ਸਕਿਆ ਕਿ ਗੋਲੀ ਅਚਾਨਕ ਚਲ ਗਈ ਜਾਂ ਫਿਰ ਖੁਦਕੁਸ਼ੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …