ਰਾਸ਼ਟਰਪਤੀ ਦੇ ਭਾਸ਼ਣ ਦਾ ਕੀਤਾ ਬਾਈਕਾਟ
ਨਵੀਂ ਦਿੱਲੀ/ਬਿਊਰੋ ਨਿਊਜ਼
ਬਜਟ ਸੈਸ਼ਨ ਦੇ ਪਹਿਲੇ ਦਿਨ ਅੱਜ ਆਮ ਆਦਮੀ ਪਾਰਟੀ ਦੇ 5 ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਗਲਿਆਰੇ ਵਿਚ ਲੱਗੀ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਾਹਮਣੇ ਧਰਨਾ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਹੱਥਾਂ ਵਿਚ ਤਖਤੀਆਂ ਫੜੀਆਂ ਹੋਈਆਂ ਸਨ। ਉਹ ਦਿੱਲੀ ਵਿਚ ਸੀਲਿੰਗ ਮੁਹਿੰਮ, ਸਿੰਗਲ ਬ੍ਰਾਂਡ ਰਿਟੇਲ ‘ਚ ਐਫ ਡੀ ਆਈ ਅਤੇ ਪਾਰਟੀ ਦੇ 20 ਵਿਧਾਇਕਾਂ ਨੂੰ ਆਯੋਗ ਠਹਿਰਾਏ ਜਾਣ ਦੇ ਵਿਰੋਧ ਵਿਚ ਨਾਅਰੇਬਾਜ਼ੀ ਕਰ ਰਹੇ ਸਨ। ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕਰਦੇ ਹੋਏ ਸੰਜੇ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹੀ ਰਵੱਈਏ ‘ਤੇ ਉਤਰੀ ਹੋਈ ਹੈ। ਕੁਝ ਦਿਨ ਪਹਿਲਾਂ ਹੀ ਦਿੱਲੀ ਦੀਆਂ 3 ਸੀਟਾਂ ‘ਤੇ ਹੋਈ ਚੋਣ ਦੌਰਾਨ ਰਾਜ ਸਭਾ ਵਿਚ ਪਹੁੰਚੇ ਸੰਜੇ ਸਿੰਘ, ਸੁਸ਼ੀਲ ਗੁਪਤਾ ਅਤੇ ਐਨ ਡੀ ਗੁਪਤਾ ਨੂੰ ਹਾਊਸ ਦੇ ਸਭਾਪਤੀ ਨੇ ਅਹੁਦੇ ਦੀ ਸਹੁੰ ਚੁਕਾਈ। ਇਸ ਤੋਂ ਬਾਅਦ ਤਿੰਨੋ ਸੰਸਦ ਮੈਂਬਰ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕਰਕੇ ਸਦਨ ਵਿਚੋਂ ਬਾਹਰ ਆ ਗਏ। ਉਨ੍ਹਾਂ ਦੇ ਨਾਲ ਵਿਰੋਧ ਪ੍ਰਦਰਸ਼ਨ ਵਿਚ ਸੰਸਦ ਮੈਂਬਰ ਭਗਵੰਤ ਮਾਨ ਅਤੇ ਸਾਧੂ ਸਿੰਘ ਵੀ ਸ਼ਾਮਲ ਹੋਏ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …