ਦਿੱਲੀ ਹਾਈਕੋਰਟ ਨੇ ਡਿਵੀਜ਼ਨ ਬੈਂਚ ਕੋਲ ਭੇਜਿਆ ਕੇਸ
ਨਵੀਂ ਦਿੱਲੀ/ਬਿਊਰੋ ਨਿਊਜ਼ੂ
ਲਾਭ ਵਾਲਾ ਅਹੁਦਾ ਮਾਮਲੇ ਨੂੰ ਲੈ ਕੇ ਦਿੱਲੀ ਦੇ ਆਮ ਆਦਮੀ ਪਾਰਟੀ ਦੇ ਜਿਨ੍ਹਾਂ 20 ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਹੋਈ ਹੈ, ਉਨ੍ਹਾਂ ਦੇ ਕੇਸ ਨੂੰ ਦਿੱਲੀ ਹਾਈਕੋਰਟ ਨੇ ਹੁਣ ਡਵੀਜ਼ਨ ਬੈਂਚ ਕੋਲ ਭੇਜ ਦਿੱਤਾ ਹੈ। ‘ਆਪ’ ਵਿਧਾਇਕਾਂ ਨੇ ਖੁਦ ਨੂੰ ਆਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਦਿੱਲੀ ਹਾਈਕੋਰਟ ਵਿਚ ਅਰਜ਼ੀ ਦਾਖਲ ਕੀਤੀ ਸੀ। ਹਾਈਕੋਰਟ ਨੇ ਚੋਣ ਕਮਿਸ਼ਨ ਨੂੰ ਦਿੱਤੇ ਆਪਣੇ ਉਸ ਆਦੇਸ਼ ਨੂੰ ਵੀ ਬਰਕਰਾਰ ਰੱਖਿਆ ਹੈ, ਜਿਸ ਵਿਚ ਮਾਮਲੇ ਦੀ ਅਗਲੀ ਸੁਣਵਾਈ ਤੱਕ ਉਪ ਚੋਣਾਂ ਦਾ ਐਲਾਨ ਨਹੀਂ ਕੀਤਾ ਜਾਵੇਗਾ। ਹਾਈਕੋਰਟ ਨੇ ਇਸ ਤੋਂ ਇਲਾਵਾ ਚੋਣ ਕਮਿਸ਼ਨ ਅਤੇ ਕੇਂਦਰ ਸਰਕਾਰ ਨੂੰ 6 ਫਰਵਰੀ ਤੱਕ ਆਪਣਾ ਜਵਾਬ ਦਾਖਲ ਕਰਨ ਲਈ ਕਿਹਾ ਹੈ। ਹਾਈਕੋਰਟ ਵਲੋਂ ਵਿਧਾਇਕਾਂ ਨੂੰ ਆਯੋਗ ਠਹਿਰਾਉਣ ਬਾਰੇ ਸਬੰਧਤ ਸਾਰੇ ਰਿਕਾਰਡ ਪੇਸ਼ ਕਰਨ ਲਈ ਕਿਹਾ ਗਿਆ ਹੈ।
Check Also
ਨੈਸ਼ਨਲ ਹੈਰਾਲਡ : ਸੋਨੀਆ ਤੇ ਰਾਹੁਲ ਖਿਲਾਫ ਬਣਦਾ ਹੈ ਭ੍ਰਿਸ਼ਟਾਚਾਰ ਦਾ ਮਾਮਲਾ : ਈਡੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਨੈਸ਼ਨਲ ਹੈਰਾਲਡ ਮਾਮਲੇ ‘ਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੀ ਅਦਾਲਤ …