ਪੁਲਿਸ ਦੀ ਕਾਰਗੁਜ਼ਾਰੀ ਫਿਰ ਸਵਾਲਾਂ ‘ਚ ਘਿਰੀ
ਅੰਮ੍ਰਿਤਸਰ/ਬਿਊਰੋ ਨਿਊਜ਼
ਪੁਲਿਸ ਜਿੱਥੇ ਅੱਜ ਕੱਲ੍ਹ ਗੈਂਗਸਟਰ ਵਿੱਕੀ ਗੌਂਡਰ ਤੇ ਉਸ ਦੇ ਸਾਥੀਆਂ ਨੂੰ ਮਾਰ ਕੇ ਆਪਣੀ ਪਿੱਠ ਥਾਪੜ ਰਹੀ ਹੈ, ਉੱਥੇ ਹੀ ਪੁਲਿਸ ਦੀ ਕਾਰਗੁਜ਼ਾਰੀ ‘ਤੇ ਇੱਕ ਵਾਰ ਫਿਰ ਸਵਾਲ ਖੜ੍ਹਾ ਹੋਇਆ ਹੈ। ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹਵਾਲਾਤੀ ਅੱਜ ਜ਼ਿਲ੍ਹਾ ਅਦਾਲਤ ਵਿੱਚ ਪੇਸ਼ੀ ਦੌਰਾਨ ਛੂ ਮੰਤਰ ਹੋ ਗਿਆ ਤੇ ਪੁਲਿਸ ਹੱਥ ਮਲਦੀ ਰਹਿ ਗਈ।
ਘਟਨਾ ਉਸ ਵੇਲੇ ਦੀ ਹੈ ਜਦੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਰੱਜਤ ਮਲਹੋਤਰਾ ਉਰਫ ਮਸਤੀ ਨਾਮ ਦੇ ਗੈਂਗਸਟਰ ਨੂੰ ਪੁਲਿਸ ਮੁਲਾਜ਼ਮ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਨ ਲਈ ਪਹੁੰਚੇ। ਦੋ ਮੁਲਾਜ਼ਮਾਂ ਨੇ ਜਦੋਂ ਉਸ ਨੂੰ ਬਖ਼ਸ਼ੀਖਾਨੇ ਅੰਦਰ ਭੇਜਣ ਲਈ ਉਸ ਦੀ ਹੱਥਕੜੀ ਖੋਲ੍ਹੀ ਤਾਂ ਉਹ ਮੁਲਾਜ਼ਮਾਂ ਨੂੰ ਧੱਕਾ ਮਾਰ ਕੇ ਫਰਾਰ ਹੋ ਗਿਆ। ਪੁਲਿਸ ਵੱਲੋਂ ਤੁਰੰਤ ਅਦਾਲਤ ਨੂੰ ਜਾਣ ਵਾਲ਼ੇ ਸਾਰੇ ਰਸਤਿਆਂ ਦੇ ਦਰਵਾਜ਼ੇ ਬੰਦ ਕਰ ਦਿੱਤੇ। ਕਾਫੀ ਦੇਰ ਤਲਾਸ਼ੀ ਵੀ ਲਈ ਗਈ ਪਰ ਉਸ ਦਾ ਕੋਈ ਪਤਾ ਨਹੀਂ ਲੱਗਾ।
Check Also
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …