21 ਸਾਲ ਬਾਅਦ ਕੇਸ ਦੀ ਸ਼ੁਰੂ ਹੋਈ ਸੀ ਸੁਣਵਾਈ
ਅੰਮ੍ਰਿਤਸਰ/ਬਿਊਰੋ ਨਿਊਜ਼
ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ 1992 ਵਿੱਚ ਬਟਾਲਾ ਪੁਲਿਸ ਵੱਲੋਂ ਦਰਜ ਕੀਤੇ ਗਏ ਟਾਡਾ ਕੇਸ ਵਿੱਚ ਅਦਾਲਤ ਨੇ ਬਰੀ ਕਰ ਦਿੱਤਾ। ਇਸ ਕੇਸ ਦੀ ਸੁਣਵਾਈ 21 ਸਾਲ ਬਾਅਦ ਸ਼ੁਰੂ ਕੀਤੀ ਗਈ ਸੀ। ਅਦਾਲਤ ਨੇ ਕੇਸ ਦੀਆਂ ਤਕਨੀਕੀ ਖਾਮੀਆਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦਵਿੰਦਰਪਾਲ ਸਿੰਘ ਭੁੱਲਰ ਨੂੰ ਬਰੀ ਕਰਨ ਦੇ ਹੁਕਮ ਦੇ ਦਿੱਤੇ। ਸੁਣਵਾਈ ਦੌਰਾਨ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਵੀ ਅਦਾਲਤ ਵਿੱਚ ਪੇਸ਼ ਹੋਏ। ਇਸ ਕੇਸ ਨੂੰ 21 ਸਾਲ ਬਾਅਦ ਇਸੇ ਸਾਲ 10 ਫਰਵਰੀ ਨੂੰ ਅਦਾਲਤ ਵਿੱਚ ਸੁਣਵਾਈ ਲਈ ਪੇਸ਼ ਕੀਤਾ ਗਿਆ। 26 ਫਰਵਰੀ ਨੂੰ ਇਸ ਮਾਮਲੇ ਵਿੱਚ ਪ੍ਰੋ. ਭੁੱਲਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਕੇਸ ਦੀ ਅਗਲੀ ਕਾਰਵਾਈ ਸ਼ੁਰੂ ਹੋਈ ਸੀ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …