ਪਰਿਵਾਰ ਨੇ ਸੀਬੀਆਈ ਜਾਂਚ ਦੀ ਕੀਤੀ ਮੰਗ
ਚੰਡੀਗੜ੍ਹ:/ਬਿਊਰੋ ਨਿਊਜ਼
ਪੁਲਿਸ ਮੁਕਾਬਲੇ ਵਿਚ ਮਾਰੇ ਗਏ ਵਿੱਕੀ ਗੌਂਡਰ ਦਾ ਸਸਕਾਰ ਲੰਘੇ ਕੱਲ੍ਹ ਕਰ ਦਿੱਤਾ ਗਿਆ ਹੈ। ਚੇਤੇ ਰਹੇ ਕਿ ਪੁਲਿਸ ਮੁਕਾਬਲੇ ਵਿਚ ਵਿੱਕੀ ਗੌਂਡਰ ਦੇ ਦੋ ਸਾਥੀ ਵੀ ਮਾਰੇ ਗਏ ਸਨ। ਇਹ ਮੁਕਾਬਲਾ ਰਾਜਸਥਾਨ ਦੇ ਪਿੰਡ ਪੱਕੀ ਵਿਚ ਹੋਇਆ ਸੀ। ਪੁਲਿਸ ਹੁਣ ਵਿੱਕੀ ਗੌਂਡਰ ਦੇ ਹੋਰ ਸਾਥੀਆਂ ਵੀ ਭਾਲ ਕਰ ਰਹੀ ਹੈ। ਵਿੱਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਅਤੇ ਚਾਚਾ ਜਗਦੀਸ਼ ਸਿੰਘ ਦਾ ਕਹਿਣਾ ਹੈ ਕਿ ਅਸੀਂ ਕਦੇ ਵੀ ਵਿੱਕੀ ਦੇ ਕੰਮਾਂ ਦੀ ਹਮਾਇਤ ਨਹੀਂ ਕੀਤੀ, ਪਰ ਪੁਲਿਸ ਨੇ ਇਹ ਝੂਠਾ ਮੁਕਾਬਲਾ ਬਣਾਇਆ ਹੈ। ਇਸ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਨਹੀਂ ਤਾਂ ਅਸੀਂ ਅਦਾਲਤ ਤੱਕ ਪਹੁੰਚ ਕਰਾਂਗੇ। ਇਸੇ ਤਰ੍ਹਾਂ ਵਿੱਕੀ ਦੇ ਮਾਮੇ ਦਾ ਕਹਿਣਾ ਹੈ ਕਿ ਵਿੱਕੀ ਆਤਮ ਸਮਰਪਣ ਕਰਨਾ ਚਾਹੁੰਦਾ ਸੀ, ਪਰ ਪੁਲਿਸ ਨੇ ਝੂਠਾ ਮੁਕਾਬਲਾ ਬਣਾ ਦਿੱਤਾ। ਉਧਰ ਦੂਜੇ ਪਾਸੇ ਡੀਜੀਪੀ ਸੁਰੇਸ਼ ਅਰੋੜਾ ਦਾ ਕਹਿਣਾ ਸੀ ਕਿ ਵਿੱਕੀ ਨੂੰ ਮੁੱਖ ਧਾਰਾ ਵਿਚ ਸ਼ਾਮਲ ਹੋਣ ਲਈ ਕਈ ਮੌਕੇ ਦਿੱਤੇ ਗਏ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ , ਸੁਖਬੀਰ ਸਿੰਘ ਬਾਦਲ ਅਤੇ ਵਿਜੇ ਸਾਂਪਲਾ ਵਰਗੇ ਆਗੂਆਂ ਨੇ ਪੁਲਿਸ ਦੇ ਇਸ ਕੰਮ ਦੀ ਸ਼ਲਾਘਾ ਕੀਤੀ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …