Breaking News
Home / ਪੰਜਾਬ / ਸੁੱਚਾ ਸਿੰਘ ਲੰਗਾਹ ਦੀ ਸਿਹਤ ਵਿਗੜੀ

ਸੁੱਚਾ ਸਿੰਘ ਲੰਗਾਹ ਦੀ ਸਿਹਤ ਵਿਗੜੀ

ਪੀ. ਜੀ. ਆਈ. ਚੰਡੀਗੜ੍ਹ ਕੀਤਾ ਰੈਫਰ
ਪਟਿਆਲਾ/ਬਿਊਰੋ ਨਿਊਜ਼
ਅਸ਼ਲੀਲ ਵੀਡੀਓ ਮਾਮਲੇ ਵਿਚ ਦੋਸ਼ੀ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਦੀ ਅਚਾਨਕ ਤਬੀਅਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕੀਤਾ ਗਿਆ ਹੈ। ਸਿਹਤ ਵਿਗੜਨ ਦਾ ਕਾਰਨ ਛਾਤੀ ਵਿਚ ਦਰਦ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸੁੱਚਾ ਸਿੰਘ ਲੰਗਾਹ ਨੂੰ ਪਹਿਲਾਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਪਰ ਬਾਅਦ ਵਿਚ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।
ਚੇਤੇ ਰਹੇ ਕਿ ਲੰਗਾਹ ‘ਤੇ ਇੱਕ ਮਹਿਲਾ ਪੁਲਿਸ ਕਾਂਸਟੇਬਲ ਵੱਲੋਂ ਬਲਾਤਕਾਰ ਦੇ ਇਲਜ਼ਾਮ ਲਾਏ ਸਨ। ਬਲਾਤਕਾਰ ਦੇ ਇਲਜ਼ਾਮ ਲੱਗਣ ਕਾਰਨ ਲੰਗਾਹ ਤੋਂ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਦੇ ਸਾਰੇ ਅਹੁਦੇ ਖੋਹ ਲਏ ਸਨ ਤੇ ਉਸ ਨੂੰ ਪੰਥ ਵਿੱਚੋਂ ਵੀ ਛੇਕ ਦਿੱਤਾ ਸੀ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …