Breaking News
Home / ਭਾਰਤ / ਭਾਜਪਾ ਦੇ ਨਰਾਜ਼ ਆਗੂ ਯਸਵੰਤ ਸਿਨ੍ਹਾ ਨੇ ਬਣਾਇਆ ਰਾਸ਼ਟਰ ਮੰਚ

ਭਾਜਪਾ ਦੇ ਨਰਾਜ਼ ਆਗੂ ਯਸਵੰਤ ਸਿਨ੍ਹਾ ਨੇ ਬਣਾਇਆ ਰਾਸ਼ਟਰ ਮੰਚ

ਕਿਹਾ, ਭਾਰਤੀ ਜਨਤਾ ਵਿਚ ਗੱਲ ਕਰਨ ਦੀ ਅਜ਼ਾਦੀ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਸੀਨੀਅਰ ਭਾਜਪਾ ਆਗੂ ਯਸ਼ਵੰਤ ਸਿਨ੍ਹਾ ਨੇ ਅੱਜ ਪੋਲੀਟੀਕਲ ਐਕਸ਼ਨ ਗਰੁੱਪ ‘ਰਾਸ਼ਟਰ ਮੰਚ’ ਦੀ ਸ਼ੁਰੂਆਤ ਕੀਤੀ ਹੈ। ਇਸ ਵਿਚ ਭਾਜਪਾ ਦੇ ਸੰਸਦ ਮੈਂਬਰ ਸ਼ਤਰੂਘਨ ਸਿਨ੍ਹਾ ਸਮੇਤ ਕਈ ਪਾਰਟੀਆਂ ਦੇ ਨੇਤਾ ਸ਼ਾਮਲ ਹੋਏ। ਯਸ਼ਵੰਤ ਸਿਨ੍ਹਾ ਨੇ ਕਿਹਾ ਕਿ ਮੋਦੀ ਸਰਕਾਰ ਵਿਚ ਕਿਸਾਨਾਂ ਦੀ ਹਾਲਤ ਭਿਖਾਰੀਆਂ ਵਰਗੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰ ਮੰਚ ਦੇ ਮਾਧਿਅਮ ਰਾਹੀਂ ਕਿਸਾਨਾਂ ਨੂੰ ਉਹਨਾਂ ਦੇ ਹੱਕ ਦਿਵਾਉਣ ਵਰਗੇ ਕਈ ਮੁੱਦੇ ਉਠਾਏ ਜਾਣਗੇ। ਉਹਨਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਦੀਆਂ ਇਕਤਰਫਾ ਨੀਤੀਆਂ ਖਿਲਾਫ ਅੰਦੋਲਨ ਵੀ ਚਲਾਇਆ ਜਾਵੇਗਾ। ਇਸ ਮੌਕੇ ਸ਼ਤਰੂਘਨ ਸਿਨ੍ਹਾ ਨੇ ਕਿਹਾ ਕਿ ਉਹ ਦੇਸ਼ ਦੇ ਹਿੱਤ ਵਿਚ ਆਵਾਜ਼ ਉਠਾਉਣ ਲਈ ਰਾਸ਼ਟਰ ਮੰਚ ਵਿਚ ਸ਼ਾਮਲ ਹੋਏ ਹਨ। ਇਸ ਮੰਚ ਨੂੰ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਰਕਾਰ ਖਿਲਾਫ ਮਾਹੌਲ ਬਣਾਉਣ ਦੀ ਕੋਸ਼ਿਸ਼ ਦੇ ਤੌਰ ‘ਤੇ ਦੇਖਿਆ ਜਾ ਰਿਹਾ ਹੈ।

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …