ਕਿਹਾ, ਰਾਜੀਵ ਗਾਂਧੀ ਦੀ ਸਹਿਮਤੀ ਨਾਲ ਹੀ ਦਿੱਲੀ ‘ਚ ਸਿੱਖਾਂ ਦਾ ਕਤਲੇਆਮ ਹੋਇਆ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਿੱਖ ਕਤਲੇਆਮ ਪੀੜਤਾਂ ਦੇ ਵਕੀਲ ਐਚ ਐਸ ਫੂਲਕਾ ਨੇ ਮੰਗ ਕੀਤੀ ਹੈ ਕਿ ਜਗਦੀਸ਼ ਟਾਈਟਲਰ ਵੱਲੋਂ ਕੀਤੇ ਗਏ ਖੁਲਾਸਿਆਂ ਮਗਰੋਂ ਰਾਜੀਵ ਗਾਂਧੀ ਦੀ ਕਤਲੇਆਮ ਵਿਚ ਭੂਮਿਕਾ ਬਾਰੇ ਜਾਂਚ ਕੀਤੀ ਜਾਵੇ। ਫੂਲਕਾ ਨੇ ਕਿਹਾ ਕਿ ਕਾਂਗਰਸ ਨੇ ਪੱਖ ਰੱਖਿਆ ਹੈ ਕਿ ਰਾਜੀਵ ਗਾਂਧੀ ਭੀੜ ਨੂੰ ਸ਼ਾਂਤ ਕਰਨ ਲਈ ਕਈ ਇਲਾਕਿਆਂ ਵਿਚ ਗਏ ਸਨ। ਇਸ ਦਾ ਅਰਥ ਹੈ ਕਿ ਕਾਂਗਰਸ ਮੰਨਦੀ ਹੈ ਕਿ ਰਾਜੀਵ ਗਾਂਧੀ ਨੇ ਉਨ੍ਹਾਂ ਥਾਵਾਂ ਦਾ ਦੌਰਾ ਕੀਤਾ ਜਿਥੇ ਸਿੱਖਾਂ ਦਾ ਕਤਲੇਆਮ ਹੋ ਰਿਹਾ ਸੀ। ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਨੂੰ ਸਾਬਿਤ ਕਰਨਾ ਹੋਵੇਗਾ ਕਿ ਸਾਬਕਾ ਪ੍ਰਧਾਨ ਮੰਤਰੀ ਨੇ ਭੀੜ ਨੂੰ ਸ਼ਾਂਤ ਕਰਨ ਲਈ ਕੀ ਕੀਤਾ ਸੀ? ਫੂਲਕਾ ਨੇ ਕਿਹਾ ਕਿ ਗੜਬੜ ਵਾਲੇ ਇਲਾਕਿਆਂ ਵਿੱਚ ਜਾਣ ਦੌਰਾਨ ਅਤੇ ਮਗਰੋਂ ਹੋਏ ਕਤਲੇਆਮ ਤੋਂ ਸਪੱਸ਼ਟ ਹੁੰਦਾ ਹੈ ਕਿ ਰਾਜੀਵ ਗਾਂਧੀ ਦੀ ਪ੍ਰਵਾਨਗੀ ਅਤੇ ਸਹਿਮਤੀ ਨਾਲ ਹੀ ਸਿੱਖਾਂ ਨੂੰ ਕੋਹ-ਕੋਹ ਕੇ ਮਾਰਿਆ ਗਿਆ।
Check Also
ਉਤਰ ਪ੍ਰਦੇਸ਼ ’ਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ 10 ਵਿਅਕਤੀਆਂ ਦੀ ਗਈ ਜਾਨ
ਦੋ ਦਰਜਨ ਦੇ ਲਗਭਗ ਵਿਅਕਤੀ ਹੋਏ ਗੰਭੀਰ ਰੂਪ ਵਿਚ ਜ਼ਖਮੀ ਲਖਨਊ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ …