10.4 C
Toronto
Saturday, November 8, 2025
spot_img
Homeਭਾਰਤਦਿੱਲੀ ਹਾਈਕੋਰਟ ਨੇ ਚੋਣ ਕਮਿਸ਼ਨ ਕੋਲੋਂ 'ਆਪ' ਦੇ 20 ਵਿਧਾਇਕਾਂ ਦੀ ਮੈਂਬਰੀ...

ਦਿੱਲੀ ਹਾਈਕੋਰਟ ਨੇ ਚੋਣ ਕਮਿਸ਼ਨ ਕੋਲੋਂ ‘ਆਪ’ ਦੇ 20 ਵਿਧਾਇਕਾਂ ਦੀ ਮੈਂਬਰੀ ਰੱਦ ਕਰਨ ਬਾਰੇ ਪੂਰਾ ਵੇਰਵਾ ਮੰਗਿਆ

ਸੀਲਿੰਗ ਮਾਮਲੇ ‘ਤੇ ਭਾਜਪਾ ਅਤੇ ਆਪ ਵਿਚਾਲੇ ਬਹਿਸਬਾਜ਼ੀ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਦੀ ਮੈਂਬਰੀ ਰੱਦ ਕਰਨ ਦੇ ਮਾਮਲੇ ਵਿਚ ਚੋਣ ਕਮਿਸ਼ਨ ਤੋਂ ਪੂਰਾ ਵੇਰਵਾ ਮੰਗਿਆ ਹੈ। ਜਸਟਿਸ ਸੰਜੀਵ ਖੰਨਾ ਤੇ ਚੰਦਰ ਸ਼ੇਖਰ ਦੀ ਬੈਂਚ ਨੇ ‘ਆਪ’ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਚੋਣ ਕਮਿਸ਼ਨ ਨੂੰ ਹਲਫਨਾਮਾ ਦਾਇਰ ਕਰਨ ਲਈ ਕਿਹਾ ਹੈ। ਚੋਣ ਕਮਿਸ਼ਨ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਸੰਸਦੀ ਸਕੱਤਰਾਂ ਦੇ ਤੌਰ ‘ਤੇ ਨਿਯੁਕਤ 20 ‘ਆਪ’ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਸਬੰਧੀ ਰਾਸ਼ਟਰਪਤੀ ਨੂੰ ਦਿੱਤੀ ਗਈ ਰਾਏ ‘ਤੇ ਉਹ ਕਾਇਮ ਰਹੇਗਾ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 7 ਫਰਵਰੀ ‘ਤੇ ਪਾ ਦਿੱਤੀ ਹੈ।
ਉਧਰ ਦੂਜੇ ਪਾਸੇ ਦਿੱਲੀ ਵਿੱਚ ਸੀਲਿੰਗ ਦੇ ਮੁੱਦੇ ‘ਤੇ ਭਾਜਪਾ ਤੇ ਆਮ ਆਦਮੀ ਪਾਰਟੀ ਵਿਚਾਲੇ ਖੜਕ ਗਈ ਹੈ। ਦਿੱਲੀ ਦੇ ਭਾਜਪਾ ਪ੍ਰਧਾਨ ਮਨੋਜ ਤਿਵਾੜੀ ਕਈ ਆਗੂਆਂ ਸਣੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਉਨ੍ਹਾਂ ਦੇ ਘਰ ਗਏ। ਗੱਲਬਾਤ ਦੌਰਾਨ ਬਹਿਸ ਤੋਂ ਬਾਅਦ ਹੰਗਾਮਾ ਵੀ ਹੋਇਆ। ਇਸ ਮਾਮਲੇ ‘ਤੇ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਉਹ ਸੀਲਿੰਗ ਰੋਕਣ ਲਈ ਸੁਪਰੀਮ ਕੋਰਟ ਜਾਣਗੇ।

RELATED ARTICLES
POPULAR POSTS