Breaking News
Home / ਪੰਜਾਬ / ਸਿਮਰਜੀਤ ਬੈਂਸ ਨੇ ਕੈਪਟਨ ਨੂੰ ਲੋਕਤੰਤਰ ਦੀ ਮਰਿਆਦਾ ‘ਚ ਰਹਿ ਕੇ ਬਿਆਨ ਦੇਣ ਦੀ ਦਿੱਤੀ ਨਸੀਹਤ

ਸਿਮਰਜੀਤ ਬੈਂਸ ਨੇ ਕੈਪਟਨ ਨੂੰ ਲੋਕਤੰਤਰ ਦੀ ਮਰਿਆਦਾ ‘ਚ ਰਹਿ ਕੇ ਬਿਆਨ ਦੇਣ ਦੀ ਦਿੱਤੀ ਨਸੀਹਤ

ਕਿਹਾ, ਚੋਣਾਂ ਸਬੰਧੀ ਐਲਾਨ ਮੁੱਖ ਮੰਤਰੀ ਨਹੀਂ ਕਰ ਸਕਦਾ, ਇਹ ਕੰਮ ਚੋਣ ਕਮਿਸ਼ਨ ਦਾ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੁਧਿਆਣਾ ਨਗਰ ਨਿਗਮ ਚੋਣ ਦੀ ਤਰੀਕ ਸਬੰਧੀ ਦਿੱਤੇ ਬਿਆਨ ਤੋਂ ਬਾਅਦ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਮੁੱਖ ਮੰਤਰੀ ਨੂੰ ਨਸੀਹਤ ਦਿੱਤੀ ਹੈ। ਬੈਂਸ ਨੇ ਕਿਹਾ ਹੈ ਕਿ ਮੁੱਖ ਮੰਤਰੀ ਨੂੰ ਲੋਕਤੰਤਰ ਦੀ ਪ੍ਰਕਿਰਿਆ ਵਿਚ ਰਹਿ ਕੇ ਬਿਆਨ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਅਜਿਹਾ ਬਿਆਨ ਕਦੇ ਵੀ ਨਹੀਂ ਦੇਣਾ ਚਾਹੀਦਾ, ਜਿਸ ਨਾਲ ਮੁੱਖ ਮੰਤਰੀ ਦੇ ਅਹੁਦੇ ਦੀ ਮਰਿਆਦਾ ਨੂੰ ਠੇਸ ਪਹੁੰਚਦੀ ਹੋਵੇ। ਬੈਂਸ ਨੇ ਕਿਹਾ ਡੈਮੋਕਰੇਸੀ ਵਿਚ ਸੰਵਿਧਾਨ ਦੁਆਰਾ ਸਥਾਪਿਤ ਨਿਯਮ ਹਨ, ਜਿਸ ਅਨੁਸਾਰ ਚੋਣਾਂ ਦਾ ਐਲਾਨ ਮੁੱਖ ਮੰਤਰੀ ਨਹੀਂ ਕਰ ਸਕਦਾ, ਇਹ ਕੰਮ ਚੋਣ ਕਮਿਸ਼ਨ ਦਾ ਹੁੰਦਾ ਹੈ। ਚੇਤੇ ਰਹੇ ਕਿ ਲੰਘੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਲੁਧਿਆਣਾ ਨਗਰ ਨਿਗਮ ਦੀਆਂ ਵੋਟਾਂ 24 ਫਰਵਰੀ ਨੂੰ ਪੈਣਗੀਆਂ ਅਤੇ ਨਤੀਜੇ 26 ਫਰਵਰੀ ਨੂੰ ਆਉਣਗੇ। ਉਨ੍ਹਾਂ ਨਾਲ ਹੀ ਕਿਹਾ ਸੀ ਕਿ ਇਸ ਤੋਂ ਤੁਰੰਤ ਬਾਅਦ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾਵੇਗਾ।

Check Also

ਚੰਡੀਗੜ੍ਹ ਗਰਨੇਡ ਹਮਲੇ ਦਾ ਇਕ ਆਰੋਪੀ ਗਿ੍ਫ਼ਤਾਰ

ਆਰੋਪੀ ਕੋਲੋਂ ਇਕ ਪਿਸਤੌਲ ਸਮੇਤ ਗੋਲਾ ਬਾਰੂਦ ਵੀ ਹੋਇਆ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ …