ਕਿਹਾ, ਪੰਜਾਬ ‘ਚ ਸਫਾਈ ਅਭਿਆਨ ਚਲਾਵਾਂਗੇ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਦੇ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਵਿਚ ਪਏ ਕੂੜੇ ਕਰਕਟ ਤੇ ਗੰਦਗੀ ਦੇ ਢੇਰਾਂ ਦੀ ਫਿਕਰ ਲੱਗੀ ਹੈ। ਇਸ ਲਈ ਉਨ੍ਹਾਂ ਵੱਲੋਂ ਪੰਜਾਬ ਸਵੱਛ ਅਭਿਆਨ ਸ਼ੁਰੂ ਕਰਨ ਦਾ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ। ਸਿੱਧੂ ਨੇ ਕਿਹਾ ਹੈ ਕਿ ਪੰਜਾਬ ਵਿਚ ਸਫਾਈ ਦਾ ਇਹ ਉਪਰਾਲਾ ਸ੍ਰੀ ਦਰਬਾਰ ਸਾਹਿਬ ਤੋਂ ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਦੁਰਗਿਆਨਾ ਮੰਦਰ ਤੇ ਸਫਾਈ ਕਰਮਚਾਰੀਆਂ ਦੇ ਘਰਾਂ ਦੀ ਸਫਾਈ ਵੀ ਕੀਤੀ ਜਾਵੇਗੀ।
ਨਵਜੋਤ ਸਿੰਘ ਸਿੱਧੂ ਅੱਜ ਅੰਮ੍ਰਿਤਸਰ ਦੇ ਕਾਰਪੋਰੇਸ਼ਨ ਦਫਤਰ ਪਹੁੰਚੇ ਹੋਏ ਸਨ। ਜਿੱਥੇ ਉਨ੍ਹਾਂ ਨੇ ਅੰਮ੍ਰਿਤਸਰ ਦੇ ਨਵੇਂ ਬਣੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਮੇਅਰ ਦੀ ਕੁਰਸੀ ‘ਤੇ ਬਿਠਾਇਆ। ਇਸ ਮੌਕੇ ਉਨ੍ਹਾਂ ਨੇ ਪੰਜਾਬ ਵਿਚ ਪਈ ਗੰਦਗੀ ‘ਤੇ ਚਿੰਤਾ ਜਤਾਉਂਦਿਆਂ ਕਿਹਾ, ਗੰਦਗੀ ਬਹੁਤ ਹੈ ਤੇ ਇਸ ਨੂੰ ਖਤਮ ਕਰਨ ਲਈ ਕੱਲ੍ਹ ਤੋਂ ਸ਼ਵੱਛ ਅਭਿਆਨ ਸ਼ੁਰੂ ਕਰਾਂਗੇ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …