Breaking News
Home / ਪੰਜਾਬ / ਭੂਚਾਲ ਦੀ ਤੀਬਰਤਾ 6.1 ਮਾਪੀ ਗਈ

ਭੂਚਾਲ ਦੀ ਤੀਬਰਤਾ 6.1 ਮਾਪੀ ਗਈ

ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਉਤਰੀ ਭਾਰਤ ਵਿਚ ਦੁਪਹਿਰ 12.40 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਲਗਭਗ 10 ਸੈਕੰਡ ਤੱਕ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕਿਆਂ ਨਾਲ ਲੋਕ ਸਹਿਮ ਗਏ ਤੇ ਘਰਾਂ ਅਤੇ ਦਫਤਰਾਂ ਵਿਚੋਂ ਬਾਹਰ ਆ ਗਏ। ਮੁੱਢਲੀ ਜਾਣਕਾਰੀ ਮੁਤਾਬਕ ਭੂਚਾਲ ਦੀ ਰਿਕਟਰ ਪੈਮਾਨੇ ‘ਤੇ ਤੀਬਰਤਾ 6.1 ਨਾਪੀ ਗਈ ਹੈ। ਭੂਚਾਲ ਦਾ ਕੇਂਦਰ ਅਫਗਾਨਿਸਤਾਨ-ਤਜਾਕਿਸਤਾਨ ਦੱਸਿਆ ਜਾ ਰਿਹਾ ਹੈ। ਪਾਕਿਸਤਾਨ ਵਿਚ ਭੂਚਾਲ ਕਾਰਨ ਇਕ ਲੜਕੀ ਦੀ ਮੌਤ ਹੋ ਗਈ ਅਤੇ 11 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖਬਰ ਆਈ ਹੈ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …