ਤ੍ਰਿਪਤ ਰਾਜਿੰਦਰ ਬਾਜਵਾ ਨੇ ਸੁਖਬੀਰ ਬਾਦਲ ਨੂੰ ਦੱਸਿਆ ਵਿਹਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਲੁਧਿਆਣਾ ਨਗਰ ਨਿਗਮ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਲੁਧਿਆਣਾ ਨਿਗਮ ਚੋਣ 28 ਫਰਵਰੀ ਤੱਕ ਮੁਕੰਮਲ ਹੋ ਜਾਵੇਗੀ। ਚੋਣ ਕਮਿਸ਼ਨ ਨੇ ਇਸ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਮੁੱਖ ਮੰਤਰੀ ਨੇ ਲੁਧਿਆਣਾ ਨਗਰ ਨਿਗਮ ਚੋਣ ਲਈ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਪਾਰਟੀ ਦਾ ਆਬਜ਼ਰਵਰ ਨਿਯੁਕਤ ਕੀਤਾ ਹੈ। ਉਨ੍ਹਾਂ ਚੋਣਾਂ ਸਬੰਧੀ ਅੱਜ ਲੁਧਿਆਣਾ ਵਿਚ ਮੀਟਿੰਗ ਵੀ ਕੀਤੀ। ਟਿਕਟਾਂ ਦੀ ਵੰਡ ਬਾਰੇ ਗੱਲ ਕਰਦਿਆਂ ਬਾਜਵਾ ਨੇ ਕਿਹਾ ਕਿ ਟਿਕਟਾਂ ਯੋਗਤਾ ਦੇ ਅਧਾਰ ‘ਤੇ ਵੰਡੀਆਂ ਜਾਣਗੀਆਂ। ਪਾਰਟੀ ਦੇ ਕੰਮ ਨੂੰ ਦੇਖ ਕੇ ਨਗਰ ਨਿਗਮ ਲਈ ਉਮੀਦਵਾਰ ਚੁਣੇ ਜਾਣਗੇ। ਤ੍ਰਿਪਤ ਰਾਜਿੰਦਰ ਬਾਜਵਾ ਨੇ ਅਕਾਲੀ ਦਲ ਵੱਲੋਂ 7 ਫਰਵਰੀ ਨੂੰ ਲਾਏ ਜਾਣ ਵਾਲੇ ਧਰਨੇ ਬਾਰੇ ਕਿਹਾ ਹੈ ਕਿ ਸੁਖਬੀਰ ਬਾਦਲ ਤਾਂ ਵਿਹਲਾ ਹੈ। ਬਾਜਵਾ ਨੇ ਕਿਹਾ ਕਿ ਸੁਖਬੀਰ ਦਾ ਕੰਮ ਰੌਲਾ ਪਾਉਣਾ ਹੈ ਪਰ ਸਰਕਾਰ ਆਪਣਾ ਕੰਮ ਜਾਰੀ ਰੱਖੇਗੀ।
Check Also
ਪੰਜਾਬ ’ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ
ਵਿਰੋਧੀ ਪਾਰਟੀਆਂ ਨੇ ‘ਆਪ’ ਸਰਕਾਰ ’ਤੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 15 ਅਕਤੂੁਬਰ ਨੂੰ …