ਭਲਕੇ 1 ਫਰਵਰੀ ਤੋਂ ਹੋਵੇਗੀ ਤੁਰੰਤ ਕਾਰਵਾਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 20 ਕੀਟਨਾਸ਼ਕਾਂ ਦੀ ਵਿਕਰੀ ‘ਤੇ ਪਾਬੰਦੀ ਲਗਾਉਣ ਲਈ ਮਨਜ਼ੂਰੀ ਦੇ ਦਿੱਤੀ ਹੈ ਜੋ ਮਨੁੱਖੀ ਸਿਹਤ ਲਈ ਨੁਕਸਾਨਦੇਹ ਹੋਣ ਦੇ ਨਾਲ-ਨਾਲ ਵਾਤਾਵਰਣ ਲਈ ਵੀ ਮਾਰੂ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਰਜਿਸਟਰੇਸ਼ਨ ਕਮੇਟੀ ਅਤੇ ਪੰਜਾਬ ਰਾਜ ਕਿਸਾਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ‘ਤੇ ਮੁੱਖ ਮੰਤਰੀ ਨੇ ਤੇਜ਼ੀ ਨਾਲ ਕਾਰਵਾਈ ਕੀਤੀ। ਉਨ੍ਹਾਂ ਨੇ ਭਲਕੇ 1 ਫਰਵਰੀ ਤੋਂ ਇਨ੍ਹਾਂ ਕੀਟਨਾਸ਼ਕਾਂ ਉੱਤੇ ਪਾਬੰਦੀ ਲਗਾਉਣ ਲਈ ਕਿਹਾ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਇਸ ਸਬੰਧ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਇਸ ਪਾਬੰਦੀ ਨੂੰ ਸਹੀ ਅਤੇ ਸਖ਼ਤ ਢੰਗ ਨਾਲ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …