ਅਕਾਲੀ ਦਲ ਦਾ ਦੋਸ਼, ਕਾਂਗਰਸੀਆਂ ਨੇ ਨੌਜਵਾਨਾਂ ਨੂੰ ਕੀਤਾ ਗੁੰਮਰਾਹ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਵੀ ਗੈਂਗਸਟਰਾਂ ਦੀ ਸਿਆਸੀ ਜੰਗ ਵਿੱਚ ਕੁੱਦ ਪਿਆ ਹੈ। ਅਕਾਲੀ ਦਲ ਨੇ ਕਾਂਗਰਸ ਦੇ ਆਗੂ ਅਵਤਾਰ ਹੈਨਰੀ ਤੇ ਅਵਤਾਰ ਸਿੰਘ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਇਨ੍ਹਾਂ ਕਾਂਗਰਸੀ ਆਗੂਆਂ ‘ਤੇ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਉਨ੍ਹਾਂ ਨੂੰ ਬੰਦੂਕ ਸੱਭਿਆਚਾਰ ਵੱਲ ਲਿਜਾਣ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਦੋ ਗੈਂਗਸਟਰਾਂ ਸੁੱਖਾ ਕਾਹਲਵਾਂ ਤੇ ਵਿੱਕੀ ਗੌਂਡਰ ਦੇ ਪਰਿਵਾਰਕ ਮੈਂਬਰਾਂ ਵੱਲੋਂ ਹੈਰਾਨੀਜਨਕ ਖ਼ੁਲਾਸੇ ਕੀਤੇ ਗਏ ਹਨ। ਸੁੱਖਾ ਕਾਹਲਵਾਂ ਦੇ ਨਾਨਾ ਗੁਰਮੇਲ ਸਿੰਘ ਤੇ ਵਿੱਕੀ ਗੋਂਡਰ ਦੇ ਮਾਮਾ ਗੁਰਭੇਜ ਸਿੰਘ ਸੰਧੂ ਵੱਲੋਂ ਕੀਤੇ ਦਾਅਵਿਆਂ ਮੁਤਾਬਕ ਇਹ ਕਾਂਗਰਸੀ ਆਗੂ ਅਵਤਾਰ ਹੈਨਰੀ ਤੇ ਅਵਤਾਰ ਸਿੰਘ ਹੀ ਸਨ। ਇਨ੍ਹਾਂ ਨੇ ਹੀ ਉਨ੍ਹਾਂ ਨੂੰ ਬੰਦੂਕ ਸੱਭਿਆਚਾਰ ਪ੍ਰਤੀ ਆਕਰਸ਼ਤ ਕੀਤਾ ਤੇ ਉਹ ਗੈਂਗਸਟਰ ਬਣ ਗਏ ਤੇ ਕਾਂਗਰਸੀ ਆਗੂਆਂ ਦੇ ਕਹਿਣ ਅਨੁਸਾਰ ਕੰਮ ਕਰਨ ਲੱਗ ਪਏ ਸਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ
ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …