ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਦਾਲਤ ਨੇ ਕੀਤਾ ਬਰੀ
ਜਲੰਧਰ/ਬਿਊਰੋ ਨਿਊਜ਼
ਗੈਂਗਸਟਰ ਵਿੱਕੀ ਗੌਂਡਰ ਦੇ ਮਾਰੇ ਜਾਣ ਤੋਂ ਬਾਅਦ ਫੇਸਬੁੱਕ ‘ਤੇ ਪੁਲਿਸ ਨੂੰ ਮਾਰਨ ਦੀ ਧਮਕੀ ਦੇਣ ਵਾਲੇ ਸ਼ੇਰਾ ਖੁੱਬਣ ਗਰੁੱਪ ਦੇ ਤਿੰਨ ਗੈਂਗਸਟਰਾਂ ਨੂੰ ਜਲੰਧਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਗੈਂਗਸਟਰਾਂ ਕੋਲੋਂ ਪੁਲਿਸ ਨੇ 6 ਪਿਸਤੌਲ ਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਫੜੇ ਗਏ ਆਰੋਪੀਆਂ ਦੀ ਪਛਾਣ ਤਲਵੰਡੀ ਖੁਰਦ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਗੋਪੀ, ਜ਼ੀਰਾ ਦੇ ਰਹਿਣ ਵਾਲੇ ਕਾਰਜਪਾਲ ਸਿੰਘ ਤੇ ਇੱਕ ਹੋਰ ਦੀ ਪਛਾਣ ਗੁਰਜੀਤ ਸਿੰਘ ਵਜੋਂ ਹੋਈ ਹੈ। ਆਈ ਜੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਗੌਂਡਰ ਦੀ ਮੌਤ ਤੋਂ ਬਾਅਦ ਗੋਪੀ ਲਗਾਤਾਰ ਪੁਲਿਸ ਨੂੰ ਧਮਕੀਆਂ ਦੇ ਰਿਹਾ ਸੀ। ਗੋਪੀ ਨੇ ਸ਼ੇਰਾ ਖੁੱਬਣ ਨਾਮ ਤੋਂ ਫੇਸਬੁੱਕ ਪੇਜ਼ ਬਣਾਇਆ ਹੋਇਆ ਸੀ ਤੇ ਇਥੋਂ ਹੀ ਉਸਨੇ ਪੁਲਿਸ ਨੂੰ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
ਦੂਜੇ ਪਾਸੇ ਨਾਮੀ ਗੈਂਗਸਟਰ ਜਗਰੂਪ ਸਿੰਘ ਉਰਫ਼ ਜੱਗੂ ਭਗਵਾਨਪੂਰੀਆ ਬਰੀ ਹੋ ਗਿਆ ਹੈ। ਗੁਰਦਾਸਪੁਰ ਐਡੀਸ਼ਨਲ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ ਉਸ ਨੂੰ ਲੁੱਟ ਦੇ ਮਾਮਲਿਆਂ ਵਿੱਚ ਸਬੂਤਾਂ ਤੇ ਗਵਾਹਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ।
Check Also
‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਾਧਨਾ ਹੋਈ ਸਮਾਪਤ
ਅੰਮਿ੍ਰਤਸਰ ’ਚ ਪੰਜਾਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ …