14 C
Toronto
Friday, August 21, 2026
spot_img
Homeਪੰਜਾਬਦਿੱਲੀ ਸਿੱਖ ਗੁਰਦੁਆਰਾ ਕਮੇਟੀ ਦਾ ਇਤਰਾਜ਼ ਭਗਤ ਸਿੰਘ ਦੇ ਵਾਰਸਾਂ ਨੇ ਕੀਤਾ...

ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦਾ ਇਤਰਾਜ਼ ਭਗਤ ਸਿੰਘ ਦੇ ਵਾਰਸਾਂ ਨੇ ਕੀਤਾ ਰੱਦ

ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦਾ ਇਤਰਾਜ਼ ਭਗਤ ਸਿੰਘ ਦੇ ਵਾਰਸਾਂ ਨੇ ਕੀਤਾ ਰੱਦਭਗਤ ਸਿੰਘ ਦੇ ਭਾਣਜੇ ਹਕੂਮਤ ਸਿੰਘ ਮੱਲ੍ਹੀ ਨੇ ਕਿਹਾ : ਭਗਤ ਸਿੰਘ ਸਿੱਖ ਜਾਂ ਹਿੰਦੂ ਦੀ ਥਾਂ ਪਹਿਲਾਂ ਹਿੰਦੁਸਤਾਨੀ
ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ ਵਿਧਾਨ ਸਭਾ ਵਿੱਚ ਸ਼ਹੀਦ ਭਗਤ ਸਿੰਘ ਦੇ ਟੋਪੀ ਵਾਲੇ ਬੁੱਤ ਉੱਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਇਤਰਾਜ਼ ਨੂੰ ਸ਼ਹੀਦ ਭਗਤ ਸਿੰਘ ਦੇ ਵਾਰਸਾਂ ਨੇ ਰੱਦ ਕਰ ਦਿੱਤਾ ਹੈ। ਭਗਤ ਸਿੰਘ ਦੇ ਭਾਣਜੇ ਹਕੂਮਤ ਸਿੰਘ ਮੱਲ੍ਹੀ ਨੇ ਆਖਿਆ ਹੈ ਸ਼ਹੀਦ ਭਗਤ ਸਿੰਘ ਨੂੰ ਵੰਡਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਮੱਲ੍ਹੀ ਨੇ ਆਖਿਆ ਕਿ ਭਗਤ ਸਿੰਘ ਸਿੱਖ ਜਾਂ ਹਿੰਦੂ ਦੀ ਥਾਂ ਪਹਿਲਾਂ ਹਿੰਦਸਤਾਨੀ ਸੀ।
ਉਨ੍ਹਾਂ ਆਖਿਆ ਕਿ ਭਗਤ ਸਿੰਘ ਨੇ ਕਿਸੇ ਧਰਮ ਜਾਂ ਜਾਤ ਲਈ ਨਹੀਂ ਸਗੋਂ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕੀਤੀ ਸੀ। ਉਨ੍ਹਾਂ ਆਖਿਆ ਕਿ ਭਗਤ ਸਿੰਘ ਨੇ ਮੁਲਕ ਦੀ ਆਜ਼ਾਦੀ ਲਈ ਕੇਸ ਕਟਵਾਏ ਸਨ। ਇਸ ਲਈ ਇਸ ਮੁੱਦੇ ਉੱਤੇ ਵਿਵਾਦ ਨਹੀਂ ਹੋਣਾ ਚਾਹੀਦਾ ਕਿਉਂਕਿ ਭਗਤ ਸਿੰਘ ਪੂਰੇ ਮੁਲਕ ਦਾ ਸ਼ਹੀਦ ਸੀ। ਉਨ੍ਹਾਂ ਆਖਿਆ ਕਿ ਜੇਕਰ ਕਮੇਟੀ ਨੂੰ ਸ਼ਹੀਦ ਭਗਤ ਸਿੰਘ ਦੇ ਟੋਪੀ ਵਾਲੇ ਬੁੱਤ ਉੱਤੇ ਇਤਰਾਜ਼ ਹੈ ਤਾਂ ਉਹ ਦੂਜੀ ਥਾਂ ਉੱਤੇ ਸਰਦਾਰ ਵਾਲਾ ਬੁੱਤ ਲਾ ਦੇਵੇ। ਇਸ ਮੁੱਦੇ ਉੱਤੇ ਸਿਆਸਤ ਨਹੀਂ ਕਰਨੀ ਚਾਹੀਦੀ।

RELATED ARTICLES
POPULAR POSTS