Breaking News
Home / ਪੰਜਾਬ / ਪੰਜਾਬ ਸਕੂਲ ਸਿੱਖਿਆ ਬੋਰਡ ਦਾ ਅਹਿਮ ਫੈਸਲਾ

ਪੰਜਾਬ ਸਕੂਲ ਸਿੱਖਿਆ ਬੋਰਡ ਦਾ ਅਹਿਮ ਫੈਸਲਾ

ਸਾਹਿਬਜ਼ਾਦਿਆਂ ਦੀ ਜੀਵਨੀ ਸਿਲੇਬਸ ‘ਚ ਹੋਵੇਗੀ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਤੇ ਇਤਿਹਾਸ ਬਾਰੇ ਇਕ ਅਧਿਆਏ ਸਾਲ 2018-19 ਤੋਂ ਆਪਣੇ ਸੀਨੀਅਰ ਸੈਕੰਡਰੀ ਦੇ ਇਤਿਹਾਸ ਦੇ ਸਿਲੇਬਸ ਵਿਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ। 2019-20 ਤੋਂ ਇਹ ਦਸਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਲਈ ਵੀ ਇਤਿਹਾਸ ਵਿਚ ਸ਼ਾਮਲ ਕੀਤਾ ਜਾਵੇਗਾ। ਬੋਰਡ ਨੇ ਇਸਦੀ ਸੂਚਨਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੂੰ ਦਿੱਤੀ ਹੈ ਕਿਉਂਕਿ ਸਿਰਸਾ ਨੇ ਹੀ ਇਸ ਬਾਰੇ ਬੋਰਡ ਨੂੰ ਅਪੀਲ ਕੀਤੀ ਸੀ। ਇਸ ਸਬੰਧੀ ਸਿਰਸਾ ਨੇ ਕਿਹਾ ਕਿ ਇਹ ਸਾਰੇ ਦੇਸ਼ ਵਾਸੀਆਂ ਲਈ ਮਾਣ ਵਾਲੀ ਗੱਲ ਹੈ ਕਿ ਵੱਖ-ਵੱਖ ਸੂਬਿਆਂ ਦੇ ਸਕੂਲ ਬੋਰਡਾਂ ਨੇ ਇਹ ਮਹਿਸੂਸ ਕਰਨਾ ਸ਼ੁਰੂ ਕਰ ਦਿੱਤਾ ਹੈ ਕਿ ਚਾਰ ਸਾਹਿਬਜ਼ਾਦਿਆਂ ਨੇ ਮਨੁੱਖਤਾ ਦੀ ਖਾਤਰ ਜੋ ਕੁਰਬਾਨੀ ਦਿੱਤੀ ਹੈ, ਉਸ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣਾ ਬੇਹੱਦ ਜ਼ਰੂਰੀ ਹੈ।

Check Also

ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ

  ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …