16.4 C
Toronto
Monday, September 15, 2025
spot_img
Homeਕੈਨੇਡਾਓਸ਼ਾਵਾ 'ਚ ਚੱਲੀ ਗੋਲੀ, ਇਕ ਵਿਅਕਤੀ ਦੀ ਮੌਤ ਤੇ ਇਕ ਜ਼ਖ਼ਮੀ

ਓਸ਼ਾਵਾ ‘ਚ ਚੱਲੀ ਗੋਲੀ, ਇਕ ਵਿਅਕਤੀ ਦੀ ਮੌਤ ਤੇ ਇਕ ਜ਼ਖ਼ਮੀ

ਓਸ਼ਾਵਾ/ਬਿਊਰੋ ਨਿਊਜ਼ : ਓਸ਼ਾਵਾ ਦੇ ਰਿਹਾਇਸ਼ੀ ਇਲਾਕੇ ਵਿੱਚ ਚੱਲੀ ਗੋਲੀ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਐਤਵਾਰ ਰਾਤੀਂ 10:20 ਉੱਤੇ ਦਰਹਾਮ ਰੀਜਨਲ ਪੁਲਿਸ ਕਾਲ ਮਿਲਣ ਮਗਰੋਂ ਆਕਸਫੋਰਡ ਸਟਰੀਟ ਏਰੀਆ ਪਹੁੰਚੀ ਤਾਂ ਉਨ੍ਹਾਂ ਨੂੰ ਉੱਥੇ ਇੱਕ ਪਾਰਕ ਕੀਤੀ ਹੋਈ ਗੱਡੀ ਵਿੱਚ ਦੋ ਵਿਅਕਤੀ ਗੋਲੀ ਲੱਗਣ ਕਾਰਨ ਜ਼ਖ਼ਮੀ ਹਾਲਤ ਵਿੱਚ ਮਿਲੇ। ਦੋਵਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਬਾਅਦ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਦੂਜੇ ਵਿਅਕਤੀ ਦੀ ਹਾਲਤ ਹੁਣ ਸਥਿਰ ਦੱਸੀ ਜਾਂਦੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਗੋਲੀ ਚੱਲਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ ਪਰ ਉਨ੍ਹਾਂ ਨੂੰ ਚਸ਼ਮਦੀਦਾਂ ਤੋਂ ਜਾਂ ਸਕਿਊਰਿਟੀ ਫੁਟੇਜ ਤੇ ਜਾਂ ਫਿਰ ਡੈਸ਼ਕੈਮ ਤੋਂ ਕੋਈ ਨਾ ਕੋਈ ਸਬੂਤ ਮਿਲਣ ਦੀ ਉਮੀਦ ਹੈ। ਅਜੇ ਤੱਕ ਕਿਸੇ ਵੀ ਮਸ਼ਕੂਕ ਬਾਰੇ ਕੋਈ ਜਾਣਕਾਰੀ ਉਨ੍ਹਾਂ ਨੂੰ ਹਾਸਲ ਨਹੀਂ ਹੋਈ।

RELATED ARTICLES
POPULAR POSTS