Breaking News
Home / ਕੈਨੇਡਾ / ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਬਰੈਂਪਟਨ/ਬਿਊਰੋ ਨਿਊਜ਼ : ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ੁਭ ਦਿਹਾੜਾ ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਆਫ ਓਨਟਾਰੀਓ ਵੱਲੋਂ 28 ਜਨਵਰੀ ਐਤਵਾਰ ਵਾਲੇ ਦਿਨ ਰਾਮਗੜ੍ਹੀਆ ਭਵਨ ਵਿਖੇ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਗਿਆ ! ਇਸ ਸਮੇਂ ਫਾਊਂਡੇਸ਼ਨ ਦੇ ਹਫ਼ਤਾਵਾਰੀ ਪ੍ਰੋਗਰਾਮ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ ਗਏ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮੈਂਬਰ, ਪਰਿਵਾਰਾਂ ਸਮੇਤ ਸ਼ਾਮਲ ਹੋਏ। ਸਵੇਰ ਤੋਂ ਹੀ ਚਾਹ, ਪਾਣੀ, ਪਕੌੜਿਆਂ ਦਾ ਲੰਗਰ ਜੋ ਕਿ ਭੁਪਿੰਦਰ ਸਿੰਘ ਨੇ ਬੜੀ ਸ਼ਰਧਾ ਨਾਲ ਕੀਤਾ ,ਜੋ ਕਿ ਤਕਰੀਬਨ ਸਾਰਾ ਦਿਨ ਚੱਲਦਾ ਰਿਹਾ। ਪਾਠ ਦੀ ਸਮਾਪਤੀ ਉਪਰੰਤ ਬੀਬੀ ਮਨਜੀਤ ਕੌਰ ਝੀਤਾ ਅਤੇ ਬੀਬੀ ਭਚੂ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਮਨਜੀਤ ਸਿੰਘ ਭਚੂ ਨੇ ਸਟੇਜ ਦੀ ਭੂਮਿਕਾ ਬਾਖੂਬੀ ਨਿਭਾਈ।
ਚੇਤੇ ਰਹੇ ਕਿ ਸਰਦਾਰ ਦਲਜੀਤ ਸਿੰਘ ਗੈਦੂ ਇੰਡੀਆ ਗਏ ਹੋਏ ਹਨ, ਉਨਾਂ ਨੇ ਉੱਥੋਂ ਹੀ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਨ ਦੀਆਂ ਕਰੋੜ ਕਰੋੜ ਮੁਬਾਰਕਾਂ ਦਿੱਤੀਆਂ ਅਤੇ ਬਾਬਾ ਦੀਪ ਸਿੰਘ ਜੀ ਦੀ ਜੀਵਨੀ ਬਾਰੇ ਚਾਨਣਾ ਪਾਇਆ। ਪ੍ਰਧਾਨ ਜਸਵੀਰ ਸਿੰਘ ਸੈਂਭੀ , ਹਰਦਿਆਲ ਸਿੰਘ ਝੀਤਾ ਅਤੇ ਬਲਜਿੰਦਰ ਸਿੰਘ ਜਗਦੇ ਨੇ ਦੱਸਿਆ ਕਿ ਬਾਬਾ ਦੀਪ ਸਿੰਘ ਜੀ ਕਿੰਨੇ ਦ੍ਰਿੜ ਇਰਾਦੇ ਵਾਲੇ ਸਨ। ਇਸ ਉਪਰੰਤ ਅਗਲੇ ਹਫ਼ਤੇ ਸਨਿਚਰਵਾਰ 3 ਫਰਵਰੀ 2018 ਨੂੰ ਰਾਮਗੜ੍ਹੀਆ ਕਮਿਊਨਿਟੀ ਭਵਨ ਵਿਖੇ ਹੋਣ ਵਾਲੇ ਕਵੀ ਦਰਬਾਰ ਨੂੰ ਸਤਿਗੁਰੂ ਰਾਮ ਸਿੰਘ ਜੀ ਨਾਮਧਾਰੀ ਨੂੰ ਸਮਰਪਿਤ ਕੀਤਾ ਜਾਵੇਗਾ, ਸਾਹਿਤਕਾਰਾਂ ਅਤੇ ਸਰੋਤਿਆਂ ਨੂੰ ਇਸ ਵਿੱਚ ਸ਼ਾਮਲ ਹੋਣ ਲਈ ਖੁੱਲਾ ਸੱਦਾ ਦਿੱਤਾ ਜਾਂਦਾ ਹੈ।
ਹੋਰ ਵਧੇਰੇ ਜਾਣਕਾਰੀ ਲਈ ਪ੍ਰਧਾਨ ਜਸਵੀਰ ਸਿੰਘ ਸੈਂਭੀ ਨੂੰ 437 774 1410 ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਸਮੂਹ ਕੈਨੇਡਾ-ਵਾਸੀਆਂ ਦੀਆਂ ਜੇਬਾਂ ‘ ਚ ਡਾਲਰ ਪਾਉਣ ਲਈ ਸਰਕਾਰ ਨੇ ਦਿੱਤੀਆਂ ਟੈਕਸ ਰਿਆਇਤਾਂ : ਸੋਨੀਆ ਸਿੱਧੂ

ਬਰੈਂਪਟਨ : ਪਿਛਲੇ ਕੁਝ ਸਾਲ ਲੋਕਾਂ ਲਈ ਚੁਣੌਤੀਆਂ ਭਰਪੂਰ ਰਹੇ ਹਨ ਅਤੇ ਇੰਜ ਲੱਗਦਾ ਹੈ, …