ਕਿਹਾ, ਸਫਾਈ ਮੁਹਿੰਮ ਦਾ ਮਕਸਦ ਲੋਕਾਂ ਵਿਚ ਜਾਗਰੂਕਤਾ ਲਿਆਉਣਾ
ਅੰਮ੍ਰਿਤਸਰ : ਪੰਜਾਬ ਦੇ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਕੌਂਸਲਰਾਂ ਨਾਲ ਮਿਲ ਕੇ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਸਿੱਧੂ ਨੇ ਹੱਥ ਵਿਚ ਝਾੜੂ ਫੜ ਕੇ ਜਿੱਥੇ ਸੜਕਾਂ ਨੂੰ ਸਾਫ ਕੀਤਾ ਉੱਥੇ ਉਨ੍ਹਾਂ ਨੇ ਆਪਣੇ ਹੱਥੀਂ ਕੂੜੇ ਦੇ ਥੈਲੇ ਭਰੇ ਤੇ ਸਫਾਈ ਕੀਤੀ । ਸਿੱਧੂ ਨੇ ਇਸ ਸਫਾਈ ਮੁਹਿੰਮ ਨੂੰ ਸੱਚੀ ਸੇਵਾ ਦੱਸਿਆ। ਉਨ੍ਹਾਂ ਕਿਹਾ ਇਹ ਸ਼ੁੱਭ ਕਾਰਜ ਕਰਦਿਆਂ ਮੇਰੀਆਂ ਅੱਖਾਂ ਵੀ ਭਰ ਆਈਆਂ ਹਨ। ਸਿੱਧੂ ਨੇ ਸਫਾਈ ਮੁਹਿੰਮ ਦਾ ਮਕਸਦ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ ਦੱਸਿਆ ਤਾਂ ਕਿ ਲੋਕ ਆਪਣੇ ਘਰਾਂ ਦੇ ਨਾਲ-ਨਾਲ ਆਪਣੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਵੀ ਸੋਚਣ। ਉਨ੍ਹਾਂ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਰਿੰਟੂ ਤੇ ਕੌਂਸਲਰਾਂ ਬਾਰੇ ਕਿਹਾ ਕਿ ਗੁਰੂ ਕੀ ਨਗਰੀ ਦੇ ਮੇਅਰ ਤੇ ਕੌਂਸਲਰ ਹੋਣਹਾਰ ਹਨ। ਨਵਜੋਤ ਸਿੰਘ ਸਿੱਧੂ ਨੇ ਕਿਹਾ ਸ਼ਹਿਰ ਦੀ ਸਫਾਈ ਲਈ ਇੱਕ-ਇੱਕ ਵਾਰਡ ਵਿਚ ਪੰਜ-ਪੰਜ ਅਫਸਰ ਜਵਾਬਦੇਹ ਹੋਣਗੇ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …