ਹੁੱਡਾ ਸਰਕਾਰ ਨੇ ਨਿੱਜੀ ਬਿਲਡਰਾਂ ਨੂੰ ਦਿੱਤਾ ਸੀ ਫਾਇਦਾ
ਚੰਡੀਗੜ੍ਹ/ਬਿਊਰੋ ਨਿਊਜ਼
ਮਾਨੇਸਰ ਜ਼ਮੀਨ ਘੁਟਾਲਾ ਮਾਮਲੇ ਵਿੱਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵਿਰੁੱਧ ਅੱਜ ਸੀ.ਬੀ.ਆਈ. ਨੇ ਦੋਸ਼ ਪੱਤਰ ਦਾਖਲ ਕਰ ਦਿੱਤਾ ਹੈ। ਸੀਬੀਆਈ ਨੇ ਭੁਪਿੰਦਰ ਸਿੰਘ ਹੁੱਡਾ ਸਮੇਤ 34 ਵਿਅਕਤੀਆਂ ਨੂੰ ਮੁਲਜ਼ਮ ਬਣਾਇਆ ਹੈ। ਅੱਜ ਦੋਸ਼ ਪੱਤਰ ਦਾਖਲ ਕਰਨ ਸਮੇਂ ਜਾਂਚ ਟੀਮ ਕਾਗਜ਼ਾਂ ਦੀ ਪੂਰੀ ਅਲਮਾਰੀ ਭਰਕੇ ਸੀ.ਬੀ.ਆਈ. ਅਦਾਲਤ ਵਿੱਚ ਪਹੁੰਚੀ ਸੀ। ਸਾਬਕਾ ਮੁੱਖ ਮੰਤਰੀ ਨੂੰ ਸਤੰਬਰ 2015 ਵਿੱਚ ਮਾਨੇਸਰ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ਮੁਤਾਬਕ ਹਰਿਆਣਾ ਸਰਕਾਰ ਦੇ ਕੁੱਝ ਮੋਹਤਬਰਾਂ ਨੇ ਨਿੱਜੀ ਬਿਲਡਰਾਂ ਨੂੰ ਫਾਇਦਾ ਦੇਣ ਲਈ 400 ਏਕੜ ਦੇ ਕਰੀਬ ਜ਼ਮੀਨ ਪਿੰਡ ਮਾਨੇਸਰ, ਨਾਰੰਗਪੁਰਾ ਅਤੇ ਗੁੜਗਾਉਂ ਦੇ ਲੱਖਨੌਲਾ ਦੇ ਕਿਸਾਨਾਂ ਤੇ ਜ਼ਮੀਨ ਮਾਲਕਾਂ ਤੋਂ ਮਾਮੂਲੀ ਕੀਮਤਾਂ ‘ਤੇ ਖ਼ਰੀਦੀ ਸੀ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …