ਆਮਦਨ ਤੋਂ ਜ਼ਿਆਦਾ ਸੰਪਤੀ ਦਾ ਮਾਮਲਾ, ਸੁਣਵਾਈ 12 ਫਰਵਰੀ ਨੂੰ ਹੋਵੇਗੀ
ਸ਼ਿਮਲਾ/ਬਿਊਰੋ ਨਿਊਜ਼
ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਆਮਦਨ ਤੋਂ ਜ਼ਿਆਦਾ ਸੰਪਤੀ ਦੇ ਮਾਮਲੇ ਵਿਚ ਈਡੀ ਨੇ ਲੰਘੇ ਕੱਲ੍ਹ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਇਹ ਚਾਰਜਸ਼ੀਟ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵਿਚ ਦਾਖਲ ਕੀਤੀ ਗਈ ਹੈ। ਈਡੀ ਨੇ 2015 ਵਿਚ ਵੀਰਭੱਦਰ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿਚ ਇਨ੍ਹਾਂ ਦੇ ਪਰਿਵਾਰ ਦੀ 5.6 ਕਰੋੜ ਰੁਪਏ ਦੀ ਸੰਪਤੀ ਵੀ ਜ਼ਬਤ ਕੀਤੀ ਗਈ ਹੈ। ਵੀਰਭੱਦਰ ਸਿੰਘ, ਉਨ੍ਹਾਂ ਦੀ ਪਤਨੀ ਪ੍ਰਤਿਭਾ ਸਿੰਘ ਅਤੇ ਬੇਟੇ ਵਿੱਕਰਮਾ ਦਿੱਤਿਆ ਸਿੰਘ ਕੋਲੋਂ ਇਸ ਮਾਮਲੇ ਵਿਚ ਪੁੱਛਗਿੱਛ ਵੀ ਕੀਤੀ ਗਈ ਸੀ। ਅਦਾਲਤ ਵਿਚ ਦਾਖਲ ਚਾਰਜਸ਼ੀਟ ਵਿਚ ਵੀਰਭੱਦਰ ਸਿੰਘ ਤੇ ਉਨ੍ਹਾਂ ਦੀ ਪਤਨੀ ਤੋਂ ਇਲਾਵਾ ਚਾਰ ਹੋਰ ਵਿਅਕਤੀਆਂ ਦੇ ਨਾਮ ਸ਼ਾਮਲ ਹਨ। ਇਸ ਮਾਮਲੇ ‘ਤੇ ਸੁਣਵਾਈ ਹੁਣ 12 ਫਰਵਰੀ ਨੂੰ ਹੋਵੇਗੀ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …