16.4 C
Toronto
Monday, September 7, 2026
spot_img
Homeਪੰਜਾਬਕੇਂਦਰ ਸਰਕਾਰ ਨੇ ਬਜਟ ਵਿਚ ਪੰਜਾਬ ਦੇ ਪੱਲੇ ਕੁਝ ਨਹੀਂ ਪਾਇਆ

ਕੇਂਦਰ ਸਰਕਾਰ ਨੇ ਬਜਟ ਵਿਚ ਪੰਜਾਬ ਦੇ ਪੱਲੇ ਕੁਝ ਨਹੀਂ ਪਾਇਆ

ਕੇਂਦਰ ਸਰਕਾਰ ਨੇ ਬਜਟ ਵਿਚ ਪੰਜਾਬ ਦੇ ਪੱਲੇ ਕੁਝ ਨਹੀਂ ਪਾਇਆਮਨਪ੍ਰੀਤ ਬਾਦਲ ਨੇ ਪੰਜਾਬ ਦੀਆਂ ਮੰਗਾਂ ਸਬੰਧੀ ਜੇਤਲੀ ਨਾਲ ਕੀਤੀ ਸੀ ਮੁਲਾਕਾਤ
ਚੰਡੀਗੜ੍ਹ/ਬਿਊਰੋ ਨਿਊਜ਼
ਭਾਜਪਾ ਦੀ ਅਗਵਾਈ ਵਾਲੀ ਨਰਿੰਦਰ ਮੋਦੀ ਸਰਕਾਰ ਨੇ ਆਪਣੇ ਪੂਰੇ ਆਖਰੀ ਬਜਟ ਵਿਚ ਪੰਜਾਬ ਦੀ ਝੋਲੀ ਕੁਝ ਨਹੀਂ ਪਾਇਆ। ਇਸ ਨਾਲ ਕਰਜ਼ੇ ਦੀ ਦਲਦਲ ਵਿਚ ਫਸੇ ਕਿਸਾਨਾਂ ਦੀ ਉਮੀਦ ਵੀ ਕੋਈ ਰਾਹਤ ਨਾ ਮਿਲਣ ਕਾਰਨ ਟੁੱਟ ਗਈ। ਕਿਸਾਨੀ ਕਰਜ਼ਾ ਮੁਆਫੀ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਕੇਂਦਰ ਸਰਕਾਰ ਕੋਲ ਰਾਹਤ ਦੇਣ ਦਾ ਮੁੱਦਾ ਉਠਾਇਆ ਜਾ ਰਿਹਾ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਉਮੀਦ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਆਖਰੀ ਬਜਟ ਵਿਚ ਪੰਜਾਬ ਨੂੰ ਮਾਲੀ ਮੱਦਦ ਦੇਣਗੇ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀ ਅਰੁਣ ਜੇਤਲੀ ਨਾਲ ਪਿਛਲੇ ਦਿਨੀਂ ਮੁਲਾਕਾਤ ਕਰਕੇ ਪੰਜਾਬ ਦੀਆਂ ਮੰਗਾਂ ਉਠਾਈਆਂ। ਜਿਨ੍ਹਾਂ ਵਿਚ ਪੰਜਾਬ ਦਾ 72 ਹਜ਼ਾਰ ਕਰੋੜ ਦਾ ਕਰਜ਼ਾ ਮੁਆਫ ਕਰਨਾ ਵੀ ਸ਼ਾਮਲ ਸੀ।

RELATED ARTICLES
POPULAR POSTS