2019 ਵਿਚ ਭਾਜਪਾ ਨੂੰ 215 ਤੋਂ ਵੀ ਘੱਟ ਸੀਟਾਂ ਮਿਲਣਗੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਉਣ ਵਾਲੀਆਂ ਆਮ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਭਵਿੱਖਬਾਣੀ ਕੀਤੀ ਹੈ। ‘ਆਪ’ ਕਨਵੀਨਰ ਨੇ ਟਵੀਟ ਕਰਕੇ ਕਿਹਾ, ਮੈਂ ਪਿਛਲੇ ਕੁਝ ਦਿਨਾਂ ਵਿਚ ਕਈ ਵਿਅਕਤੀਆਂ ਨੂੰ ਮਿਲਿਆ ਹਾਂ। ਸਾਰਿਆਂ ਵਿਚ ਇਸ ਗੱਲ ਨੂੰ ਲੈ ਕੇ ਸਹਿਮਤੀ ਹੈ ਕਿ ਭਾਜਪਾ ਨੂੰ 215 ਤੋਂ ਘੱਟ ਸੀਟਾਂ ਮਿਲ ਰਹੀਆਂ ਹਨ। ਬੇਰੋਜ਼ਗਾਰੀ ਸਭ ਤੋਂ ਵੱਡੀ ਸਮੱਸਿਆ ਹੈ। ਨੌਜਵਾਨ ਆਪਣੇ ਭਵਿੱਖ ਬਾਰੇ ਚਿੰਤਤ ਹਨ।
ਕੇਜਰੀਵਾਲ ਨੇ ਦਾਅਵਾ ਕੀਤਾ ਕਿ ਮੱਧ ਵਰਗ ਦੇ ਲੋਕ ਭਾਜਪਾ ਤੋਂ ਪਿੱਛੇ ਹਟ ਚੁੱਕੇ ਹਨ। ਕੇਜਰੀਵਾਲ ਦੇ ਇਸ ਟਵੀਟ ਨਾਲ 2019 ਦੀਆਂ ਆਮ ਚੋਣਾਂ ਨੂੰ ਲੈ ਕੇ ਉਨ੍ਹਾਂ ਦੀਆਂ ਤਿਆਰੀਆਂ ਦਾ ਵੀ ਸੰਕੇਤ ਮਿਲਦਾ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …