ਉਪ ਰਾਜਪਾਲ ਅਨਿਲ ਬੈਜਲ ਨੇ ਦਿੱਤੀ ਪ੍ਰਵਾਨਗੀ
ਨਵੀਂ ਦਿੱਲੀ/ਬਿਊਰੋ ਨਿਊਜ਼
110 ਵਰ੍ਹਿਆਂ ਦੇ ਸੰਘਰਸ਼ ਤੋਂ ਬਾਅਦ ਆਖ਼ਰਕਾਰ ਕੌਮੀ ਰਾਜਧਾਨੀ ਦਿੱਲੀ ਵਿੱਚ ਆਨੰਦ ਮੈਰਿਜ ਐਕਟ ਲਾਗੂ ਹੋ ਗਿਆ ਹੈ। ਇਹ ਐਕਟ ਲਾਗੂ ਕਰਨ ਦੀ ਮੰਗ 1909 ਵਿੱਚ ਪਹਿਲੀ ਵਾਰ ਉੱਠੀ ਸੀ। ਉਪ ਰਾਜਪਾਲ ਅਨਿਲ ਬੈਜਲ ਨੇ ਇਸ ਐਕਟ ਨੂੰ ਕੌਮੀ ਰਾਜਧਾਨੀ ਦਿੱਲੀ ਵਿੱਚ ਲਾਗੂ ਕਰਨ ਲਈ ਫਾਈਲ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ ਰਾਜਧਾਨੀ ਵਿੱਚ ਐਕਟ ਲਾਗੂ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੇ ਉਪ ਰਾਜਪਾਲ ਅਨਿਲ ਬੈਜਲ ਦੇ ਧੰਨਵਾਦੀ ਹਨ ਕਿਉਂਕਿ ਇਹ ਸਿੱਖ ਭਾਈਚਾਰੇ ਦੀ ਚਿਰੋਕਣੀ ਮੰਗ ਸੀ। ਉਨ੍ਹਾਂ ਸਿੱਖ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਇਸ ਐਕਟ ਤਹਿਤ ਕਰਵਾਉਣ ਤੇ ਇਸ ਦਾ ਲਾਭ ਉਠਾਉਣ। ਸਿਰਸਾ ਨੇ ਆਸ ਪ੍ਰਗਟਾਈ ਕਿ ਛੇਤੀ ਹੀ ਦੇਸ਼ ਦੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਐਕਟ ਲਾਗੂ ਹੋ ਜਾਵੇਗਾ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …