ਗੈਂਗਸਟਰ ਰਵੀ ਦਿਓਲ ਨੇ ਅਕਾਲੀ ਆਗੂਆਂ ‘ਤੇ ਲਗਾਏ ਸਨ ਦੋਸ਼
ਚੰਡੀਗੜ੍ਹ/ਬਿਊਰੋ ਨਿਊਜ਼
ਖਾਲੜਾ ਮਿਸ਼ਨ ਆਰਗਨਾਈਜੇਸ਼ਨ ਨੇ ਪੰਜਾਬ ਅੰਦਰ ਰਾਜਨੀਤਕ ਵਿਅਕਤੀਆਂ ਵਲੋਂ ਨੌਜਵਾਨਾਂ ਨੂੰ ਗੈਂਗਸਟਰ ਬਣਾ ਕੇ ਸੂਬੇ ਨੂੰ ਬਰਬਾਦ ਕਰਨ ਦੀ ਹਾਈਕੋਰਟ ਵੱਲੋਂ ਪੜਤਾਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਲੰਬੇ ਸਮੇ ਤੋਂ ਰਾਜਨੀਤਿਕ ਸਾਜਿਸ਼ਾਂ ਤਹਿਤ ਪੰਜਾਬ ਨੂੰ ਬਰਬਾਦ ਕੀਤਾ ਜਾ ਰਿਹਾ ਹੈ। ਖਾਲੜਾ ਮਿਸ਼ਨ ਅਤੇ ਹੋਰ ਜਥੇਬੰਦੀਆਂ ਨੇ ਗੈਂਗਸਟਰ ਮਾਮਲਿਆਂ ਤੇ ਪੜਤਾਲ ਬਾਰੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮੰਗ ਪੱਤਰ ਲਿਖਿਆ ਹੈ ਜਿਸ ਵਿਚ ਮੰਗ ਕੀਤੀ ਗਈ ਹੈ ਕਿ ਸੂਬੇ ਅੰਦਰ ਬਣੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਿਆ ਹੈ ਅਤੇ ਪੜਤਾਲ ਵੀ ਨਹੀਂ ਹੋਣ ਦਿੱਤੀ।
ਚੇਤੇ ਰਹੇ ਕਿ ਪਿਛਲੇ ਦਿਨੀਂ ਗੈਂਗਸਟਰ ਰਵੀ ਦਿਓਲ ਨੇ ਸੰਗਰੂਰ ਦੀ ਅਦਾਲਤ ਵਿਚੋਂ ਬਾਹਰ ਆਉਂਦਿਆਂ ਹੀ ਸੀਨੀਅਰ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਦੇ ઠਓ. ਐੱਸ. ਡੀ. ਅਮਨਵੀਰ ਸਿੰਘ ਚੈਰੀ ਅਤੇ ਅਕਾਲੀ ਦਲ ਨਾਲ ਸਬੰਧਤ ਇਕ ਹੋਰ ਨੌਜਵਾਨ ਆਗੂ ‘ਤੇ ਗੰਭੀਰ ਦੋਸ਼ ਲਾ ਦਿੱਤੇ। ઠਰਵੀ ਦਿਓਲ ਨੇ ਕਿਹਾ ਕਿ ਨੌਜਵਾਨਾਂ ਨੂੰ ਗੈਂਗਸਟਰ ਬਣਾਉਣ ਵਿਚ ਸਿਆਸੀ ਆਗੂਆਂ ਦਾ ਹੱਥ ਹੈ।
Check Also
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ
20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ …