ਪੰਜਾਬ ਸਰਕਾਰ ਨੇ ਬਣਾਈ ਲੋਕ ਪੱਖੀ ਨੀਤੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸ਼ਹਿਰਾਂ ਵਿਚ ਪਾਈਪ ਲਾਈਨ ਰਾਹੀਂ ਰਸੋਈ ਗੈਸ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਸਰਕਾਰ ਵੱਲੋਂ ਪੰਜਾਬ ਦੇ ਸ਼ਹਿਰੀਆਂ ਨੂੰ ਹਰ ਤਰ੍ਹਾਂ ਦੀ ਵਰਤੋਂ ਲਈ ਪਾਈਪ ਲਾਈਨ ਰਾਹੀਂ ਰਸੋਈ ਗੈਸ ਮੁਹੱਈਆ ਕਰਵਾਉਣ ਲਈ ਠੋਸ ਤੇ ਲੋਕ ਪੱਖੀ ਨੀਤੀ ਬਣਾਈ ਗਈ ਹੈ।
ਉਨ੍ਹਾਂ ਕਿਹਾ ਕਿ ਕੁਸ਼ਲ ਪ੍ਰਸ਼ਾਸਨਿਕ ਸੇਵਾਵਾਂ ਤੇ ਸਹੂਲਤਾਂ ਦੇਣ ਲਈ ਕੀਤੀ ਵਚਨਬੱਧਤਾ ਤਹਿਤ ਵਿਭਾਗ ਵੱਲੋਂ ਨਿਰੰਤਰ ਨੀਤੀਆਂ ਬਣਾ ਕੇ ਸ਼ਹਿਰੀਆਂ ਲਈ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਈਪ ਲਾਈਨ ਰਾਹੀਂ ਗੈਸ ਦੀ ਸਪਲਾਈ ਲਈ ਪੈਟਰੋਲੀਅਮ ਐਂਡ ਨੈਚੂਰਲ ਗੈਸ ਰੈਗੂਲੇਟਰੀ ਬੋਰਡ ਵੱਲੋਂ ਇਜਾਜ਼ਤ ਦਿੱਤੀ ਜਾਂਦੀ ਹੈ।
Check Also
ਐਸਜੀਪੀਸੀ ਨੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕੀਤੀਆਂ ਸਮਾਪਤ
ਗਿਆਨੀ ਜਗਤਾਰ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ …